ਕੇਂਦਰ ਨੇ ਤੇਲ ’ਤੇ ਐਕਸਾਇਜ ਡਿਊਟੀ ਘਟਾ ਕੇ ਦਿੱਤੀ ਲੋਕਾਂ ਨੂੰ ਰਾਹਤ
ਕੇਂਦਰ ਨੇ ਤੇਲ ਤੇ ਐਕਸਾਇਜ ਡਿਊਟੀ ਘਟਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ
Publish Date: Fri, 27 Mar 2026 05:17 PM (IST)
Updated Date: Sat, 28 Mar 2026 04:05 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਦਾ ਭਾਜਪਾ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਮੁੱਚੀ ਜਥੇਬੰਦੀ ਨੇ ਸਵਾਗਤ ਕੀਤਾ। ਗਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅਮਰੀਕਾ, ਇਜ਼ਰਾਈਲ, ਇਰਾਕ ਤੇ ਖਾੜੀ ਦੇਸ਼ਾਂ ਦੇ ਪ੍ਰਭਾਵ ਕਾਰਨ ਦੁਨੀਆ ਵਿਚ ਤੇਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਵਿਚ ਤੇਜ਼ ਵਾਧਾ ਹੋ ਗਿਆ ਹੈ। ਪੱਛਮੀ ਏਸ਼ੀਆ ਵਿਚ ਤਣਾਅ ਦੇ ਕਾਰਨ ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਸਪਲਾਈ ਦੇ ਰੁਕਣ ਜਾਂ ਸੀਮਤ ਹੋਣ ਨਾਲ ਵਿਕਸਤ ਅਤੇ ਵਿਕਸਤਸ਼ੀਲ ਦੇਸ਼ਾਂ ਵਿਚ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਮਲੂਕਾ ਨੇ ਕਿਹਾ ਕਿ ਭਾਰਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖਣ ਵਾਲਾ ਇਕੱਲਾ ਦੇਸ਼ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਪੈਟਰੋਲੀਅਮ ਮੰਤਰੀ ਨੇ ਪੈਟਰੋਲ 'ਤੇ 13 ਰੁਪਏ ਤੋਂ 3 ਰੁਪਏ ਘਟਾ ਕੇ 10 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਜ਼ੀਰੋ ਕਰਕੇ ਆਮ ਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਬੇਸ਼ਕ ਬਹੁਤ ਰਾਹਤ ਮਿਲੀ ਹੈ। ਭਾਰਤ ਵਿਚ ਤੇਲ ਅਤੇ ਗੈਸ ਦੇ ਲੋੜ ਤੋਂ ਵੱਧ ਭੰਡਾਰ ਮੌਜੂਦ ਹਨ ਅਤੇ ਖਾੜੀ ਦੇਸ਼ਾਂ ਨਾਲ ਗੂੜੇ ਸਬੰਧਾਂ ਕਾਰਨ ਸਪਲਾਈ ਨਿਰਵਿਘਨ ਜਾਰੀ ਹੈ। ਇਸ ਨਾਲ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਵੇਗੀ। ਮਲੂਕਾ ਨੇ ਵਿਰੋਧੀ ਧਿਰ ਉੱਤੇ ਵੀ ਟਿੱਪਣੀ ਕੀਤੀ ਕਿ ਉਹ ਲੋਕਾਂ ਨੂੰ ਗੈਸ ਦੀ ਕਮੀ ਅਤੇ ਵਿਦੇਸ਼ ਨੀਤੀ ਬਾਰੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਦੇ ਜਿਲ੍ਹਾ ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਕਮਰਪਾਲ ਭੁੱਲਰ, ਚੰਦਨ ਕਾਂਤ, ਕਿਸਾਨ ਵਿੰਗ ਪ੍ਰਧਾਨ ਬੂਟਾ ਭਾਈਰੂਪਾ, ਐਸਸੀ ਮੋਰਚਾ ਦੇ ਜਿਲ੍ਹਾ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ, ਮਹਿਲਾ ਵਿੰਗ ਪ੍ਰਧਾਨ ਸੁੱਖਵਿੰਦਰ ਕੌਰ ਸ਼ੇਰਗੜ, ਯੁਵਾ ਮੋਰਚਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਭੁੱਚੋ, ਓਬੀਸੀ ਮੋਰਚਾ ਦੇ ਪ੍ਰਧਾਨ ਗੋਰਾ ਸੋਨੀ, ਘੱਟ ਗਿਣਤੀ ਮੋਰਚਾ ਭਾਰਤ ਭੂਸ਼ਨ ਜੈਨ, ਜਿਲ੍ਹਾ ਸਕੱਤਰ ਅਮਨ ਚੱਠਾ, ਜਿਲ੍ਹਾ ਸਕੱਤਰ ਤੇਲੂ ਰਾਮ ਰਾਮਾ, ਗੁਰਜੀਤ ਸਿੰਘ ਗੋਰਾ ਦਿਉਣ, ਚਰਨਜੀਤ ਸਿੰਘ ਬਰਾੜ ਅਤੇ ਜਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ।