ਪੈਟਰੋਲ-ਡੀਜ਼ਲ ਦੇ ਭਾਅ ’ਚ ਰਾਹਤ ਦਾ ਫ਼ੈਸਲਾ ਸ਼ਲਾਘਾਯੋਗ : ਗਰਗ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਰਾਹਤ ਦਾ ਫੈਸਲਾ ਸ਼ਲਾਘਾਯੋਗ: ਮੋਹਨ ਲਾਲ ਗਰਗ
Publish Date: Fri, 27 Mar 2026 05:36 PM (IST)
Updated Date: Sat, 28 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕੌਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ ਨੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਕੇ ਕੀਮਤਾਂ ਵਿਚ ਰਾਹਤ ਦੇਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਵਿਸ਼ਵ ਪੱਧਰ 'ਤੇ ਜੰਗ ਵਰਗੇ ਹਾਲਾਤਾਂ ਕਾਰਨ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਭਾਰਤ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਇਹ ਮਹੱਤਵਪੂਰਨ ਕਦਮ ਚੁੱਕਿਆ ਹੈ। ਗਰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪੈਟਰੋਲ 'ਤੇ ਐਕਸਾਈਜ਼ ਡਿਊਟੀ ਵਿਚ ਵੱਡੀ ਕਟੌਤੀ ਕੀਤੀ ਹੈ। ਉਨ੍ਹਾਂ ਇਸਨੂੰ ਲੋਕ ਹਿੱਤ ਵਿੱਚ ਲਿਆ ਗਿਆ ਫੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਮ ਆਦਮੀ, ਖਾਸ ਕਰਕੇ ਮੱਧ ਵਰਗ ਅਤੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਰਾਜ ਪੱਧਰ ’ਤੇ ਟੈਕਸ ਘਟਾਏ, ਤਾਂ ਜੋ ਸੂਬਾ ਵਾਸੀਆਂ ਨੂੰ ਹੋਰ ਵੱਧ ਰਾਹਤ ਮਿਲ ਸਕੇ।