ਆਪ ਆਗੂਆਂ ਵੱਲੋਂ ਸਰਕਾਰ ਦੀਆਂ ਉਪਲਬਧੀਆਂ ਦੀ ਦਿੱਤੀ ਜਾਣਕਾਰੀ
ਆਪ ਆਗੂਆਂ ਵੱਲੋਂ ਸਰਕਾਰ ਦੀਆਂ ਉਪਲਬਧੀਆਂ ਦੀ ਦਿੱਤੀ ਜਾਣਕਾਰੀ
Publish Date: Fri, 27 Mar 2026 05:39 PM (IST)
Updated Date: Sat, 28 Mar 2026 04:06 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਪਿੰਡ ਬਾਲਿਆਂਵਾਲੀ ਵਿਚ ਇੱਕ ਪ੍ਰਭਾਵਸ਼ਾਲੀ ਜਨ ਸਭਾ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਿੰਮਤ ਸਿੰਘ ਕੁੱਤੀਵਾਲ, ਬਲਾਕ ਸੰਮਤੀ ਮੈਂਬਰ ਸੁਖਵੀਰ ਸਿੰਘ ਮਾਨ,ਗੁਰਪ੍ਰੀਤ ਸਿੰਘ ਨੰਬਰਦਾਰ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਸਿੱਖਿਆ ਖੇਤਰ ਵਿਚ ਸਕੂਲਾਂ ਦੀ ਕਾਇਆਕਲਪ, ਸਿਹਤ ਸੇਵਾਵਾਂ ਵਿੱਚ ਸੁਧਾਰ, ਮੁਫ਼ਤ ਬਿਜਲੀ ਯੋਜਨਾ ਅਤੇ ਸੜਕਾਂ ਸਮੇਤ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮਹੱਤਵਪੂਰਨ ਉਪਲੱਬਧੀਆਂ ਦਰਜ ਕੀਤੀਆਂ ਗਈਆਂ ਹਨ। ਕਿਸਾਨਾਂ ਅਤੇ ਮਜ਼ਦੂਰ ਵਰਗ ਲਈ ਵੀ ਕਈ ਲਾਭਕਾਰੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਸਮਰਥਨ ਕਰਦੇ ਹੋਏ ਵਿਕਾਸ ਦੇ ਇਸ ਰਾਹ ਨੂੰ ਹੋਰ ਮਜ਼ਬੂਤ ਬਣਾਉਣ। ਜਨ ਸਭਾ ਦੌਰਾਨ ਲੋਕਾਂ ਵੱਲੋਂ ਵੀ ਸਰਕਾਰ ਦੀਆਂ ਯੋਜਨਾਵਾਂ ਪ੍ਰਤੀ ਰੁਚੀ ਦਿਖਾਈ ਗਈ ਅਤੇ ਉਨ੍ਹਾਂ ਨੇ ਆਪਣੇ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਜਗਸੀਰ ਸ਼ਰਮਾ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਕਾਲਾ ਬਲਾਕ ਪ੍ਰਧਾਨ ਯੂਥ ਵਿੰਗ, ਕ੍ਰਿਸ਼ਨ ਕੁਮਾਰ ਇਕਾਈ ਪ੍ਰਧਾਨ, ਬਿੱਟੂ ਨੰਬਰਦਾਰ, ਜੱਗਾ ਮਾਨ, ਨਿੰਮਾ ਨੰਬਰਦਾਰ, ਰਣਜੀਤ ਸਿੰਘ ਪੰਚ, ਨਿੰਮਾ ਨੰਬਰਦਾਰ, ਮਿੱਠੂ ਖਾਲਸਾ, ਭੋਲਾ ਭੁੱਲਰ, ਕੀਪਾ ਦੰਦੀਵਾਲ ਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।