ਭਾਜਪਾ ਬਠਿੰਡਾ ਜ਼ਿਲ੍ਹਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਭਾਜਪਾ ਬਠਿੰਡਾ ਜ਼ਿਲ੍ਹਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
Publish Date: Fri, 27 Mar 2026 05:41 PM (IST)
Updated Date: Sat, 28 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਜਪਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ’ਚ ਕਟੌਤੀ ਕਰਨ ਦਾ ਫੈਸਲਾ ਕੀਤਾ। ਸਿੰਗਲਾ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਲਈ ਵੱਡੀ ਰਾਹਤ ਲਿਆਵੇਗਾ ਤੇ ਮਹਿੰਗਾਈ ‘ਤੇ ਕਾਬੂ ਪਾਉਣ ਵਿਚ ਮਦਦਗਾਰ ਸਾਬਤ ਹੋਵੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣ ਨਾਲ ਟ੍ਰਾਂਸਪੋਰਟ ਖਰਚੇ ਘਟਣਗੇ, ਜਿਸ ਨਾਲ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ ਭਾਅ ਵੀ ਘਟਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹਨ ਤੇ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਗਰੀਬ, ਕਿਸਾਨ, ਵਪਾਰੀ ਅਤੇ ਮੱਧ ਵਰਗ ਨੂੰ ਸਿੱਧਾ ਲਾਭ ਮਿਲੇਗਾ। ਸਿੰਗਲਾ ਨੇ ਕਿਹਾ ਕਿ ਇਹ ਫੈਸਲਾ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ ਹਮੇਸ਼ਾ ਲੋਕਾਂ ਦੇ ਹਿੱਤ ਵਿਚ ਕੰਮ ਕਰਦੀ ਹੈ।