ਸਿਵਲ ਹਸਪਤਾਲ ’ਚ 31 ਤਕ ਹੋਵੇਗੀ ਬਰੈਸਟ ਕੈਂਸਰ ਦੀ ਸਕ੍ਰੀਨਿੰਗ
ਸਿਵਲ ਹਸਪਤਾਲ ਵਿਖੇ ਬਰੈਸਟ ਕੈਂਸਰ ਸਕ੍ਰੀਨਿੰਗ ਕੈਂਪ 31 ਮਾਰਚ ਤਕ
Publish Date: Sat, 28 Mar 2026 04:33 PM (IST)
Updated Date: Sun, 29 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ 31 ਮਾਰਚ ਤਕ ਬਰੈਸਟ ਕੈਂਸਰ ਸਕ੍ਰੀਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਔਰਤਾਂ ’ਚ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਮੇਂ ਸਿਰ ਜਾਂਚ ਯਕੀਨੀ ਬਣਾਉਣਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਔਰਤਾਂ ’ਚ ਛਾਤੀ ਦਾ ਕੈਂਸਰ ਇਕ ਗੰਭੀਰ ਪਰ ਰੋਕਿਆ ਜਾ ਸਕਣ ਵਾਲਾ ਰੋਗ ਹੈ, ਜਿਸਦੀ ਸ਼ੁਰੂਆਤੀ ਪੜਾਅ ‘ਚ ਪਹਿਚਾਣ ਹੋਣ ‘ਤੇ ਇਸਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ 30 ਤੋਂ 45 ਸਾਲ ਦੀ ਉਮਰ ਵਾਲੀਆਂ ਮਹਿਲਾਵਾਂ ਨੂੰ ਖਾਸ ਤੌਰ ’ਤੇ ਇਸ ਸਕ੍ਰੀਨਿੰਗ ਕੈਂਪ ਦਾ ਲਾਭ ਲੈਣਾ ਚਾਹੀਦਾ ਹੈ। ਕੈਂਪ ਦੌਰਾਨ ਮਹਿਲਾਵਾਂ ਦੀ ਮੁਫ਼ਤ ਸਕ੍ਰੀਨਿੰਗ ਕੀਤੀ ਜਾਵੇਗੀ। ਸਿਹਤ ਵਿਭਾਗ ਵੱਲੋਂ ਸਮੂਹ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ’ਚ ਪਹੁੰਚ ਕੇ ਇਸ ਕੈਂਪ ਦਾ ਲਾਭ ਲੈਣ ਅਤੇ ਆਪਣੀ ਸਿਹਤ ਦੀ ਸੰਭਾਲ ਕਰਨ।