ਪ੍ਰਾਇਮਰੀ ਸਕੂਲ ’ਚ ਕਰਵਾਈ ਮਾਪੇ-ਅਧਿਆਪਕ ਮਿਲਣੀ
ਨਵਾਂ ਕੇਸਰ ਸਿੰਘ ਵਾਲਾ ‘ਚ ਮਾਪੇ-ਅਧਿਆਪਕ ਮਿਲਣੀ ਕੀਤੀ
Publish Date: Sat, 28 Mar 2026 04:42 PM (IST)
Updated Date: Sun, 29 Mar 2026 04:05 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰਾਇਮਰੀ ਸਕੂਲ ਨਵਾਂ ਕੇਸਰ ਸਿੰਘ ਵਾਲਾ ਵਿਖੇ ਕੀਤੀ ਗਈ। ਜਿਸ ਵਿਚ ਬੱਚਿਆਂ ਦੇ ਮਾਪਿਆ ਨੇ ਵੱਡੀ ਗਿਣਤੀ ਵਿਚ ਸਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸਕੂਲ ਦੇ ਮੁੱਖ ਅਧਿਆਪਕਾਂ ਜਸਵਿੰਦਰ ਕੌਰ ਚਹਿਲ ਨੇ ਮੈਗਾ ਪੀਟੀਐੱਮ ਵਿਚ ਸੰਪੂਰਨ ਪ੍ਰਗਤੀ ਰਿਪੋਰਟ ਕਾਰਡ, ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਸਬੰਧੀ ਅਤੇ ਬੱਚੇ ਦੀ ਬੇਹਤਰੀ ਲਈ ਮਾਤਾ-ਪਿਤਾ ਦੀ ਭਾਗੀਦਾਰੀ ਸਬੰਧੀ ਵਿਚਾਰ ਚਰਚਾ ਕਰਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੋਕੀ ਸ਼ੌਹਰਤ ਤਿਆਗ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲ ਮਹਿੰਗੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ। ਇਸ ਮੌਕੇ ਪਹਿਲੀ ਤੋ ਪੰਜਵੀਂ ਜਮਾਤ ਤਕ ਦੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਚੇਅਰਮੈਨ ਰੇਸ਼ਮ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਸਮੇਂ ਮੈਡਮ ਰਮਨਜੀਤ ਕੌਰ ਆਦਿ ਹਾਜ਼ਰ ਸਨ।