ਸੜਕ ਹਾਦਸੇ ’ਚ 4 ਵਿਅਕਤੀ ਜ਼ਖ਼ਮੀ
ਸੜਕ ਹਾਦਸੇ ’ਚ 4 ਵਿਅਕਤੀ ਜ਼ਖ਼ਮੀ
Publish Date: Sat, 28 Mar 2026 05:31 PM (IST)
Updated Date: Sun, 29 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ਵਿਚ ਵੱਖ ਵੱਖ ਸੜਕ ਹਾਦਸਿਆਂ ਵਿਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸਥਾਨਕ ਮੁਲਤਾਨੀਆ ਰੋਡ ’ਤੇ ਇਕ ਮੋਟਰਸਾਈਕਲ ਸਵਾਰ ਦੇ ਅੱਗੇ ਅਚਾਨਕ ਇਕ ਆਵਾਰਾ ਪਸ਼ੂ ਆਉਣ ਕਾਰਨ ਸੰਤੁਲਨ ਵਿਗੜ ਗਿਆ, ਜਿਸ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਸਤਨਾਮ ਸਿੰਘ ਵਾਸੀ ਮੁਲਤਾਨੀਆ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਇਸੇ ਤਰ੍ਹਾਂ ਸਥਾਨਕ ਨੈਸ਼ਨਲ ਕਲੋਨੀ ਵਿਚ ਗੁਰਦੁਆਰਾ ਸਾਹਿਬ ਨੇੜੇ ਇਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ ਮੋਟਰਸਾਈਕਲ ਸਵਾਰ 3 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਮਨਜੀਤ ਸਿੰਘ, ਸੋਨੀਆ, ਏਕਮਜੋਤ ਕੌਰ ਵਾਸੀ ਨੈਸ਼ਨਲ ਕਲੋਨੀ ਵਜੋਂ ਹੋਈ।