ਰਾਜਦੀਪ ਸਿੰਘ ਸਾਹੂ ਐੱਸਓਆਈ ਦੇ ਪ੍ਰਧਾਨ ਨਿਯੁਕਤ
ਰਾਜਦੀਪ ਸਿੰਘ ਸਾਹੂ ਐਸਓਆਈ ਦੇ ਪ੍ਰਧਾਨ ਨਿਯੁਕਤ
Publish Date: Sat, 28 Mar 2026 06:17 PM (IST)
Updated Date: Sun, 29 Mar 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸਓਆਈ) ਦੇ ਪੰਜਾਬ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਵੱਲੋਂ ਨਵੇਂ ਸੰਗਠਨਾਤਮਕ ਢਾਂਚੇ ਦਾ ਐਲਾਨ ਕਰਦੇ ਹੋਏ ਰਾਜਦੀਪ ਸਿੰਘ ਸਾਹੂ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਦੀ ਯੂਥ ਇਕਾਈ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਰਾਜਦੀਪ ਸਿੰਘ ਸਾਹੂ ਇਸ ਵੇਲੇ ਬਠਿੰਡਾ ਦੇ ਗਿਆਨੀ ਜ਼ੈਲ ਸਿੰਘ ਇੰਜੀਨੀਅਰਿੰਗ ਕਾਲਜ ਵਿਚ ਬੀਟੈਕ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀ ਹਨ ਤੇ ਵਿਦਿਆਰਥੀ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਪਾਰਟੀ ਨੇ ਉਨ੍ਹਾਂ ਦੇ ਸੰਗਠਨਾਤਮਕ ਤਜ਼ਰਬੇ ਤੇ ਨੌਜਵਾਨਾਂ ਵਿਚ ਪ੍ਰਭਾਵ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਜਦੀਪ ਇਕ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹਨ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜਿਆ ਹੋਇਆ ਹੈ। ਰਾਜਦੀਪ ਇਕ ਜੁਝਾਰੂ ਅਤੇ ਸਮਰਪਿਤ ਵਰਕਰ ਹਨ ਜੋ ਸੰਗਠਨ ਨੂੰ ਨਵੀਂ ਤਾਕਤ ਦੇਣਗੇ। ਢਿੱਲੋਂ ਨੇ ਭਰੋਸਾ ਜਤਾਇਆ ਕਿ ਰਾਜਦੀਪ ਦੀ ਅਗਵਾਈ ਵਿਚ ਐੱਸਓਆਈ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਆਪਣੀਆਂ ਇਕਾਈਆਂ ਦਾ ਵਿਸਥਾਰ ਕਰੇਗੀ, ਜਿਸ ਨਾਲ ਪਾਰਟੀ ਦੀ ਨੌਜਵਾਨ ਤਾਕਤ ਵਿਚ ਵੱਡਾ ਵਾਧਾ ਹੋਵੇਗਾ। ਜਿਸ ਦਾ ਲਾਭ ਅਗਲੇ ਵਿਧਾਨ ਸਭਾ ਚੋਣਾਂ ਵਿਚ ਦੇਖਣ ਨੂੰ ਮਿਲੇਗਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਮੋਹਿਤ ਗੁਪਤਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਿਟੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜੋਗਿੰਦਰ ਕੌਰ ਤੇ ਬਲਵਿੰਦਰ ਕੌਰ, ਕੁਲਦੀਪ ਸਿੰਘ ਨੰਬਰਦਾਰ, ਐੱਮਸੀ ਸ਼ੈਰੀ ਗੋਇਲ, ਮੱਖਣ ਸਿੰਘ ਆਦਿ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।