ਸਰਕਾਰੀ ਸਕੂਲ ’ਚ ਕਰਵਾਇਆ ਇਨਾਮ ਵੰਡ ਸਮਾਗਮ
ਸਰਕਾਰੀ ਹਾਈ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ
Publish Date: Sat, 28 Mar 2026 06:57 PM (IST)
Updated Date: Sun, 29 Mar 2026 04:12 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਹਾਈ ਸਕੂਲ ਪੂਹਲੀ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸੈਸ਼ਨ 2025-26 ਦੌਰਾਨ ਛੇਵੀਂ, ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਐਸਐਮਸੀ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਭਾਰਤੀ ਏਅਰ ਟੈਲ ਫਾਊਂਡੇਸ਼ਨ ਦੁਆਰਾ ਦਿੱਤੀਆਂ ਗਈਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਕੌਰ ਸਾਇੰਸ ਮਿਸਟ੍ਰੈਸ ਵੱਲੋਂ ਐਚਪੀਵੀ ਵੈਕਸੀਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਰਜਨੀ ਅਰੋੜਾ ਵੱਲੋਂ ਹਾਜ਼ਰ ਮਾਪਿਆਂ ਨੂੰ ਦਾਖਲਾ, ਐੱਸਐੱਮਐੱਸ ਅਲਰਟ ਅਤੇ ਹੁਨਰ ਸਿੱਖਿਆ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਹੈ। ਹੈੱਡ ਮਿਸਟ੍ਰੈਸ ਗਗਨਦੀਪ ਕੌਰ ਨੇ ਸਾਰੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲ ਆਉਣ ਅਤੇ ਪੜ੍ਹਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਮੂਹ ਸਟਾਫ ਅਤੇ ਐਸਐਮਸੀ ਕਮੇਟੀ ਮੈਂਬਰ ਹਾਜ਼ਰ ਸਨ।