ਨਸ਼ਾ ਤਸਕਰੀ ਦੇ ਦੋਸ਼ ’ਚ 2 ਵਿਅਕਤੀ ਕਾਬੂ
ਨਸ਼ਾ ਤਸਕਰੀ ਦੇ ਦੋਸ਼ ਵਿਚ 2 ਵਿਅਕਤੀ ਗ੍ਰਿਫ਼ਤਾਰ
Publish Date: Sun, 29 Mar 2026 04:32 PM (IST)
Updated Date: Mon, 30 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਰੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸ਼ਕਰੀ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋ 50 ਗ੍ਰਾਮ ਹੈਰੋਇਨ ਤੇ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਿਸ ਨੇ ਸ਼ੱਕੀ ਹਾਲਤ ਵਿਚ ਘੁੰਮ ਰਹੇ ਮਨਦੀਪ ਸਿੰਘ ਵਾਸੀ ਨੈਸ਼ਨਲ ਕਾਲੋਨੀ ਬਠਿੰਡਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਫੂਲ ਪੁਲਿਸ ਨੇ ਪਿੰਡ ਹਰਨਾਮ ਸਿੰਘ ਵਾਲਾ ਤੋਂ ਅਰਜੁਨ ਸਿੰਘ ਵਾਸੀ ਪਿੰਡ ਰਾਈਆਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।