ਟਰੈਕਟਰ ਟਰਾਲੀ ਦੀ ਟੱਕਰ ਨਾਲ ਇਕ ਦੀ ਮੌਤ, ਦੂਜਾ ਜ਼ਖ਼ਮੀ
ਟਰੈਕਟਰ ਟਰਾਲੀ ਦੀ ਟੱਕਰ ਨਾਲ ਇਕ ਦੀ ਮੌਤ, ਇਕ ਜ਼ਖ਼ਮੀ
Publish Date: Sun, 29 Mar 2026 04:34 PM (IST)
Updated Date: Mon, 30 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਵਿਚ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਫੂਲ ਪੁਲਿਸ ਨੇ ਜ਼ਖ਼ਮੀ ਨੌਜਵਾਨ ਦੀ ਸ਼ਿਕਾਇਤ ’ਤੇ ਦੋਸ਼ੀ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਗੁਰਪ੍ਰੀਤ ਸਿੰਘ ਵਾਸੀ ਪਿੰਡ ਬੁਰਜ ਮਹਿਮਾ ਨੇ ਦੱਸਿਆ ਕਿ ਉਹ ਆਪਣੇ ਭਰਾ ਸ਼ਮਸ਼ੇਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਪਿੰਦਰ ਸਿੰਘ ਵਾਸੀ ਬੁਰਜ ਮਹਿਮਾ ਨੇ ਟਰੈਕਟਰ ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਭਰਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਇਲਾਜ ਦੌਰਾਨ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਟਰੈਕਟਰ ਟਰਾਲੀ ਚਾਲਕ ਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।