ਸੜਕ ਹਾਦਸੇ ’ਚ 2 ਜ਼ਖ਼ਮੀ, ਜ਼ੇਰੇ ਇਲਾਜ
ਸੜਕ ਹਾਦਸੇ ’ਚ 2 ਜ਼ਖ਼ਮੀ
Publish Date: Sun, 29 Mar 2026 04:49 PM (IST)
Updated Date: Mon, 30 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਅਮਰੀਕ ਸਿੰਘ ਰੋਡ ‘ਤੇ ਇਕ ਮੋਟਰਸਾਈਕਲ ਸਵਾਰ ਨੇ ਇਕ ਦਿਵਿਆਂਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਕਤ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਦੀ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ। ਜ਼ਖਮੀ ਦੀ ਪਛਾਣ ਵਿਨੋਦ ਕੁਮਾਰ ਵਾਸੀ ਲਕਸ਼ਮੀ ਗਲੀ ਵਜੋਂ ਹੋਈ। ਇਸੇ ਤਰ੍ਹਾਂ ਸਥਾਨਕ ਬੱਸ ਸਟੈਂਡ ਦੇ ਨੇੜੇ ਇਕ ਸਕੂਟਰ ਸਵਾਰ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਰਾਜੂ ਵਾਸੀ ਪੁਰਾਣਾ ਥਾਣਾ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖਲ ਕਰਵਾਇਆ।