ਹਾਈ ਸਕੂਲ ’ਚ ਇਨਾਮ ਵੰਡ ਸਮਾਗਮ ਕਰਵਾਇਆ
ਸਰਕਾਰੀ ਹਾਈ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Sun, 29 Mar 2026 04:57 PM (IST)
Updated Date: Mon, 30 Mar 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ। ਇਸ ਮੌਕੇ ਸਕੂਲ ਦੀਆਂ ਨਾਨ-ਬੋਰਡ ਦੀਆਂ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਗੁਰਪ੍ਰੀਤ ਕੌਰ ਨੇ ਸਮੂਹ ਹਾਜ਼ਰੀਨਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਦਾਖ਼ਲਾ ਮੁਹਿੰਮ ਅਤੇ ਹੁਨਰ ਸਿੱਖਿਆ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਵਿਦਿਆਰਥਣਾਂ ਦੇ ਮਾਪਿਆਂ ਨੂੰ ਐਚਪੀਵੀ ਟੀਕਾਕਰਨ ਬਾਰੇ ਜਾਗਰੂਕ ਕੀਤਾ ਤੇ ਸਮੂਹ ਮਾਪਿਆਂ ਨੂੰ ਆਪਣੇ ਬੱਚਿਆਂ ਦੀ 100 ਫੀਸਦੀ ਹਾਜ਼ਰੀ ਲਈ ਪ੍ਰੇਰਿਤ ਕਰਦਿਆਂ ਐਸਐਮਐਸ ਅਲਰਟ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਸਮੂਹ ਕਮੇਟੀ ਮੈਂਬਰਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਅਤੇ ਕਮੇਟੀ ਮੈਂਬਰਾਂ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਾਲਾਨਾ ਮੈਗਜ਼ੀਨ “ਅਲਫਾਜ਼” ਦੀ ਘੁੰਡ ਚੁਕਾਈ ਵੀ ਕੀਤੀ ਗਈ। ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਬਲਦੇਵ ਸਿੰਘ ਨੇ ਸਕੂਲ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੈੱਡ ਮਿਸਟ੍ਰੈੱਸ ਤੇ ਸਮੁੱਚੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਵੱਲੋਂ ਮਾਪਿਆਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਸਟੇਜ ਸੰਚਾਲਕ ਦੀ ਭੂਮਿਕਾ ਮੈਡਮ ਸ਼ਸ਼ੀ ਬਾਲਾ ਦੁਆਰਾ ਬਾਖ਼ੂਬੀ ਨਿਭਾਈ ਗਈ। ਪ੍ਰੋਗਰਾਮ ਦੇ ਸਫ਼ਲਤਾਪੂਰਕ ਸੰਚਾਲਨ ਵਿਚ ਸਮੁੱਚੇ ਸਟਾਫ਼ ਦਾ ਅਹਿਮ ਯੋਗਦਾਨ ਰਿਹਾ।