ਪਿੰਡ ਕੋਟਫੱਤਾ ’ਚ ਲਾਇਆ ਅੱਖਾਂ ਦਾ ਚੈੱਕਅਪ ਕੈਂਪ
ਪਿੰਡ ਕੋਟਫੱਤਾ ਵਿਚ ਅੱਖਾਂ ਦਾ ਚੈੱਕਅਪ ਕੈਂਪ ਲਾਇਆ
Publish Date: Sun, 29 Mar 2026 05:57 PM (IST)
Updated Date: Mon, 30 Mar 2026 04:06 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਪਿੰਡ ਕੋਟ ਫੱਤਾ ਵਿਖੇ ਏਕਜੋਤ ਚੈਰੀਟੇਬਲ ਫਾਉਂਡੇਸ਼ਨ ਵੱਲੋਂ ਐਨਜੀਸੀ ਦੇ ਸਹਿਯੋਗ ਨਾਲ ਸ੍ਰੀ ਸ੍ਰੀ 108 ਬਾਬਾ ਸਿੱਧ ਬਸਾਊ ਦਾਸ ਖੰਡਸੇਵਰੀ ਡੇਰੇ ਵਿਚ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਪਿੰਡ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਏਕਜੋਤ ਚੈਰੀਟੇਬਲ ਫਾਉਂਡੇਸ਼ਨ ਦੀ ਟੀਮ ਵੱਲੋਂ ਲਗਭਗ 250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਤਕਰੀਬਨ 25 ਮਰੀਜਾਂ ਦੇ ਅੱਖਾਂ ਦੇ ਆਪ੍ਰੇਸ਼ਨ ਬਠਿੰਡਾ ਦੇ ਮੈਕਸ ਹਸਪਤਾਲ ਵਿਚ ਮੁਫ਼ਤ ਕਰਵਾਏ ਜਾਣਗੇ। ਇਸ ਮੌਕੇ ਮਹੰਤ ਬਾਬਾ ਸੇਵਾ ਦਾਸ, ਬਾਬਾ ਗੁਰਿੰਦਰ ਦਾਸ, ਬਾਬਾ ਜੈਪੁਰ ਦਾਸ ਦੇ ਨਾਲ ਸੇਵਾਦਾਰ ਮਦਨ ਲਾਲ, ਰਾਮ ਸਿੰਘ, ਰਣਜੀਤ ਸਿੰਘ ਰਾਜੂ ਅਤੇ ਸਮੂਹ ਪਿੰਡ ਵਾਸੀ ਮੌਜੂਦ ਸਨ।