ਗਲੋਬਲ ਡਿਸਕਵਰੀ ਸਕੂਲ ’ਚ ਹੋਈ ਮਾਪੇ ਅਧਿਆਪਕ ਮਿਲਣੀ
ਗਲੋਬਲ ਡਿਸਕਵਰੀ ਸਕੂਲ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ
Publish Date: Sun, 29 Mar 2026 05:59 PM (IST)
Updated Date: Mon, 30 Mar 2026 04:06 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਵਿਚ ਸਾਲਾਨਾ ਪ੍ਰੀਖਿਆਵਾਂ ਉਪਰੰਤ ਮਾਪੇ–ਅਧਿਆਪਕ ਮੀਟਿੰਗ (ਪੀਟੀਐੱਮ) ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਹਿੱਸਾ ਲਿਆ। ਮਾਪਿਆਂ ਨੇ ਆਪਣੇ ਬੱਚਿਆਂ ਦੇ ਨਤੀਜਿਆਂ, ਪ੍ਰਗਤੀ ਅਤੇ ਸਿੱਖਣ ਦੇ ਮਾਪਦੰਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਨਤੀਜਿਆਂ ਦੇ ਨਾਲ–ਨਾਲ ਉਨ੍ਹਾਂ ਦੇ ਵਿਹਾਰ, ਹਾਜ਼ਰੀ ਤੇ ਸਿਖਲਾਈ ਦੀ ਪ੍ਰਗਤੀ ਬਾਰੇ ਵਿਚਾਰ–ਵਟਾਂਦਰਾ ਕੀਤਾ ਗਿਆ। ਇਸ ਮੌਕੇ ਘਰ ਤੇ ਸਕੂਲ ਦੇ ਸਾਂਝੇ ਯਤਨਾਂ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਲੋੜ ‘ਤੇ ਖ਼ਾਸ ਜ਼ੋਰ ਦਿੱਤਾ ਗਿਆ।ਮਾਪਿਆਂ ਨੇ ਵੀ ਬੱਚਿਆਂ ਦੀ ਪੜਾਈ, ਰੁਚੀਆਂ ਤੇ ਭਵਿੱਖੀ ਯੋਜਨਾਵਾਂ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ। ਚੰਗੇ ਨਤੀਜਿਆਂ ਅਤੇ ਨਵੀਂ ਕਲਾਸ ’ਚ ਦਾਖਲੇ ਦੀ ਖੁਸ਼ੀ ਮਾਪਿਆਂ ਅਤੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਸਪੱਸ਼ਟ ਦਿਖਾਈ ਦਿੱਤੀ। ਉਪ-ਚੇਅਰਮੈਨ ਅਮਿਤ ਸਰਾਫ਼ ਨੇ ਕਿਹਾ ਕਿ ਬੱਚਿਆਂ ਦੀ ਸਫਲਤਾ ਵਿਚ ਮਾਪਿਆਂ ਤੇ ਅਧਿਆਪਕਾਂ ਦੀ ਸਾਂਝੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮਾਪਿਆਂ ਵੱਲੋਂ ਸਕੂਲ ਦੀ ਸਿੱਖਿਆ ਪ੍ਰਣਾਲੀ ਅਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕਰਦਿਆਂ ਪ੍ਰਬੰਧਨ ਦਾ ਧੰਨਵਾਦ ਵੀ ਕੀਤਾ ਗਿਆ।