ਰਾਜਿੰਦਰਾ ਕਾਲਜ ਦੇ ਐੱਨਐੱਸਐੱਸ ਵਿਭਾਗ ਨੇ ਲਾਇਆ ਇਕ ਦਿਨਾ ਕੈਂਪ
ਸਰਕਾਰੀ ਰਾਜਿੰਦਰਾ ਕਾਲਜ ਦੇ ਐਨਐਸਐਸ ਵਿਭਾਗ ਵੱਲੋਂ ਇਕ ਰੋਜ਼ਾ ਕੈਂਪ ਲਾਇਆ
Publish Date: Sun, 29 Mar 2026 06:14 PM (IST)
Updated Date: Mon, 30 Mar 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਡਾ. ਜਯੋਤਸਨਾ ਦੀ ਯੋਗ ਅਗਵਾਈ ਵਿਚ ਐੱਨਐੱਸਐੱਸ ਵਿਭਾਗ ਵੱਲੋਂ ਗੋਦ ਲਏ ਗਏ ਪਿੰਡ ਜੱਸੀ ਪੌ ਵਾਲੀ ਵਿਚ ਜਲ ਮਹਾਂਉਤਸਵ ਦੇ ਸਬੰਧ ਵਿਚ ਇਕ ਰੋਜ਼ਾ ਕੈਂਪ ਲਾਇਆ ਗਿਆ। ਪ੍ਰਿੰਸੀਪਲ ਡਾ. ਜਯੋਤਸਨਾ ਤੇ ਰਜਿਸਟਰਾਰ ਪ੍ਰੋ. ਰਾਜਵੀਰ ਕੌਰ ਵੱਲੋਂ 200 ਐੱਨਐੱਸਐੱਸ ਵਲੰਟੀਅਰਾਂ ਨੂੰ ਕੈਂਪ ਲਈ ਰਵਾਨਾ ਕੀਤਾ ਗਿਆ। ਕੈਂਪ ਦੌਰਾਨ ਪਿੰਡ ਦੇ ਗੁਰਦੁਆਰਾ ਢਾਬਸਰ ਸਾਹਿਬ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਲੰਟੀਅਰਾਂ ਨੇ ਲੰਗਰ ਹਾਲ, ਜੋੜਾ ਘਰ ਅਤੇ ਸੰਗਤ ਲਈ ਬਣੇ ਪੰਡਾਲ ਦੀ ਸਫ਼ਾਈ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਵਲੰਟੀਅਰਾਂ ਲਈ ਲੰਗਰ ਵੀ ਤਿਆਰ ਕੀਤਾ ਗਿਆ। ਜਲ ਮਹਾਉਤਸਵ ਦੇ ਸਬੰਧ ਵਿਚ ‘ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ’ਤੇ ਵਿਸ਼ੇਸ਼ ਭਾਸ਼ਣ ਸਰਕਾਰੀ ਰਾਜਿੰਦਰਾ ਕਾਲਜ ਦੇ ਭੂਗੋਲ ਵਿਭਾਗ ਮੁਖੀ ਡਾ. ਲਖਵੀਰ ਸਿੰਘ ਨੇ ਦਿੱਤਾ। ਪਿੰਡ ਦੇ ਪੰਚਾਇਤ ਮੈਂਬਰ ਗੁਰਮੀਤ ਸਿੰਘ ਨੇ ਵਲੰਟੀਅਰਾਂ ਨਾਲ ਨਸ਼ੇ ਦੀ ਰੋਕਥਾਮ ਬਾਰੇ ਵੀ ਵਿਚਾਰ ਸਾਂਝੇ ਕੀਤੇ। ਕੈਂਪ ਦੌਰਾਨ ਡਾ. ਲਖਵੀਰ ਸਿੰਘ ਨੂੰ ਐੱਨਐੱਸਐੱਸ ਵਿਭਾਗ ਵੱਲੋਂ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਪਿੰਡ ਜੱਸੀ ਪੌ ਵਾਲੀ ਦੀ ਪੰਚਾਇਤ ਵੱਲੋਂ ਡਾ. ਲਖਵੀਰ ਸਿੰਘ ਅਤੇ ਐੱਨਐੱਸਐੱਸ. ਪ੍ਰੋਗਰਾਮ ਅਫ਼ਸਰਾਂ ਪ੍ਰੋ. ਦੀਪਕ ਸ਼ਰਮਾ, ਪ੍ਰੋ. ਗੁਰਮੀਤ ਸਿੰਘ, ਪ੍ਰੋ. ਰਾਜਪਾਲ ਕੌਰ ਅਤੇ ਪ੍ਰੋ. ਸਰਜੀਵਨ ਰਾਣੀ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਪਤੀ ਮੌਕੇ ਪ੍ਰੋ. ਦੀਪਕ ਸ਼ਰਮਾ ਨੇ ਪਿੰਡ ਜੱਸੀ ਪੌ ਵਾਲੀ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਵਾਸੀਆਂ, ਡਾ. ਲਖਵੀਰ ਸਿੰਘ ਤੇ ਵਲੰਟੀਅਰਾਂ ਦਾ ਧੰਨਵਾਦ ਕੀਤਾ।