- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲਵਾ ਕਾਲਜ ਨੇ ਜਸ਼ਨ 2026 ਦਾ ਸ਼ਾਨਦਾਰ ਜਸ਼ਨ ਮਨਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮਾਲਵਾ ਕਾਲਜ ਬਠਿੰਡਾ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਮੇਲਾ “ਜਸ਼ਨ 2026” ਸ਼ਾਨਦਾਰ ਢੰਗ ਨਾਲ ਕਰਵਾਇਆ। ਇਹ ਸਮਾਗਮ ਅਕਾਦਮਿਕ ਉਪਲੱਬਧੀਆਂ ਅਤੇ ਸੱਭਿਆਚਾਰਕ ਰੰਗਤ ਦਾ ਸੁੰਦਰ ਮਿਲਾਪ ਸਾਬਤ ਹੋਇਆ। ਸਵੇਰ ਦੇ ਸੈਸ਼ਨ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਮਨਜੀਤ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ (ਆਈਏਐੱਸ) ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਉਪਲੱਬਧੀਆਂ ਦੀ ਸ਼•ਲਾਘਾ ਕਰਦੇ ਹੋਏ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਕਾਲਜ ਦੇ 25 ਸਾਲ ਪੂਰੇ ਹੋਣ ‘ਤੇ ਵਧਾਈ ਦਿੱਤੀ। ਸ਼ਾਮ ਦੇ ਸੈਸ਼ਨ ਵਿੱਚ ਬਹੁਤ ਉਡੀਕਿਆ ਜਾਣ ਵਾਲਾ ਸੱਭਿਆਚਾਰਕ ਮੇਲਾ “ਜਸ਼ਨ 2026” ਮਨਾਇਆ ਗਿਆ, ਜਿਸ ਵਿਚ ਪ੍ਰਸਿੱਧ ਗਾਇਕਾ ਅਫਸਾਨਾ ਖਾਨ ਦੇ ਲਾਈਵ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਖੂਬ ਮੋਹ ਲਿਆ ਤੇ ਮਾਹੌਲ ਨੂੰ ਰੌਣਕਮਈ ਬਣਾ ਦਿੱਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਨੇ ਕਾਲਜ ਵੱਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਇੰਪ੍ਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਸਰਦਾਰ ਜਤਿੰਦਰ ਸਿੰਘ ਭੱਲਾ ਨੇ ਵੀ ਹਾਜ਼ਰੀ ਭਰੀ ਅਤੇ ਵਿਦਿਆਰਥੀਆਂ ਨੂੰ ਸਿੱਖਿਆ, ਖੇਡਾਂ ਤੇ ਸੱਭਿਆਚਾਰਕ ਸਰਗਰਮੀਆਂ ’ਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕੇਪੀਐਸ ਬਰਾੜ, ਰਮਨ ਸਿੰਗਲਾ, ਰਾਕੇਸ਼ ਗੋਇਲ ਤੇ ਕਰਨਵੀਰ ਸਿੰਘ ਬਰਾੜ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਡੀਨ ਆਰਸੀ ਸ਼ਰਮਾ ਨੇ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਕਾਲਜ ਦੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ। ਅੰਤ ’ਚ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਸਭ ਦਾ ਧੰਨਵਾਦ ਕੀਤਾ। ਸਮਾਗਮ ’ਚ ਵੱਡੀ ਗਿਣਤੀ ’ਚ ਅਧਿਆਪਕ, ਵਿਦਿਆਰਥੀ ਅਤੇ ਮਹਿਮਾਨ ਮੌਜੂਦ ਰਹੇ। ਇਹ ਪ੍ਰੋਗਰਾਮ ਮਾਲਵਾ ਕਾਲਜ ਦੀ ਅਕਾਦਮਿਕ ਅਤੇ ਸੱਭਿਆਚਾਰਕ ਰੰਗਤ ਦਾ ਪ੍ਰਤੀਕ ਬਣਦਿਆਂ ਯਾਦਗਾਰ ਢੰਗ ਨਾਲ ਸਮਾਪਤ ਹੋਇਆ।