ਲਾਪਰਵਾਹ ਚਾਲਕ ਖਿਲਾਫ਼ ਕੇਸ ਦਰਜ
ਲਾਪਰਵਾਹ ਚਾਲਕ ਖਿਲਾਫ਼ ਕੇਸ ਦਰਜ
Publish Date: Mon, 30 Mar 2026 04:36 PM (IST)
Updated Date: Tue, 31 Mar 2026 04:04 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਰਾਮਪੁਰਾ ਫੂਲ ਨੇੜੇ ਹੋਏ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਨੂੰ ਲੈ ਕੇ ਪੁਲਿਸ ਨੇ ਗੱਡੀ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਹੁਸਨਦੀਪ ਸਿੰਘ ਵਾਸੀ ਪਿੰਡ ਖੋਖਰ ਨੇ ਦੱਸਿਆ ਕਿ ਉਸ ਦਾ ਤਾਇਆ ਗੁਰਜੰਟ ਸਿੰਘ 52 ਸਾਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ ਕਿ ਜਦੋਂ ਰਾਮਪੁਰਾ ਕੋਲ ਪੁੱਜਾ ਤਾਂ ਦਵਿੰਦਰ ਸਿੰਘ ਵਾਸੀ ਮਲੋਟ ਨੇ ਆਪਣੀ ਗੱਡੀ ਨੰਬਰ ਡੀਐਲ4 ਸੀ ਏਡਬਲਯੂ 6201 ਲਾਪਰਵਾਹੀ ਨਾਲ ਚਲਾਉਂਦਿਆਂ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਤਾਏ ਗੁਰਜੰਟ ਸਿੰਘ ਦੀ ਮੌਤ ਹੋ ਗਈ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਮੁਲਜਮ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਉਸਦੀ ਗ੍ਰਿਫਤਾਰੀ ਨਹੀਂ ਹੋਈ।