ਚੋਰੀਸ਼ੁਦਾ ਦੋ ਬਾਈਕਾਂ ਸਮੇਤ ਤਿੰਨ ਕਾਬੂ
ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਗ੍ਰਿਫਤਾਰ
Publish Date: Mon, 30 Mar 2026 04:40 PM (IST)
Updated Date: Tue, 31 Mar 2026 04:04 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵਖ ਥਾਵਾਂ ਤੋਂ ਚੋਰੀ ਦੀਆਂ ਦੋ ਬਾਈਕਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਕੋਲ ਗੁਰਵਿੰਦਰ ਸਿੰਘ ਵਾਸੀ ਮਿੰਨੀ ਸੈਕਟਰੀਏਟ ਰੋਡ ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਨਪ੍ਰੀਤ ਸਿੰਘ ਵਾਸੀ ਪਿੰਡ ਤਰਖਾਣ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਉਸ ਦੀ ਬਾਈਕ ਨੰਬਰ ਪੀਬੀ 03 ਬੀਕਿਊ 8014 ਨੂੰ ਚੋਰੀ ਕਰਕੇ ਲੈ ਗਿਆ। ਥਾਣਾ ਕੋਤਵਾਲੀ ਪੁਲਿਸ ਨੇ ਇਸ ਮਾਮਲੇ ’ਤੇ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਬਾਈਕ ਬਰਾਮਦ ਕੀਤੀ ਹੈ। ਇਸ ਤਰ੍ਹਾਂ ਹੀ ਥਾਣਾ ਸਿਵਲ ਲਾਈਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਵਾਸੀ ਸੰਜੇ ਨਗਰ ਤੇ ਅਸ਼ੋਕ ਵਾਸੀ ਪ੍ਰਤਾਪ ਨਗਰ ਬਾਈਕ ਚੋਰੀ ਕਰਨ ਦੇ ਆਦੀ ਹਨ। ਇਸ ਸੂਚਨਾ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਦਿਆਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਕੋਲੋਂ ਪੁਲਿਸ ਨੇ ਮੋਟਰਸਾਈਕਲ ਨੰਬਰ ਪੀਬੀ 03 ਬੀਬੀ 1035 ਬਰਾਮਦ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।