ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਜੇਐੱਮ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Mon, 30 Mar 2026 04:49 PM (IST)
Updated Date: Tue, 31 Mar 2026 04:04 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਜੇਐੱਮ ਸੀਨੀਅਰ ਸੈਕੰਡਰੀ ਸਕੂਲ ਭਗਤਾ ਭਾਈਕਾ ਵਿਖੇ ਨਰਸਰੀ ਤੋਂ ਲੈ ਕੇ ਗਿਆਰਵੀ ਕਲਾਸ ਤਕ ਦਾ ਸਲਾਨਾ ਨਤੀਜਾ ਐਲਾਨਿਆ ਗਿਆ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਸੀਨੀਅਰ ਅਧਿਆਪਕ ਗਗਨਦੀਪ ਸਿੰਘ ਸਿੱਧੂ ਨੇ ਮਾਪਿਆਂ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਕਿਸੇ ਵੀ ਖੇਤਰ ਵਿਚ ਚੰਗੀ ਵਿੱਦਿਆ ਦੀ ਪ੍ਰਾਪਤੀ ਬਿਨਾਂ ਤਰੱਕੀ ਸੰਭਵ ਨਹੀ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿੱਧੂ ਨੇ ਦਾਅਵਾ ਕੀਤਾ ਕਿ ਅਧਿਆਪਕਾਂ ਵਲੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆ ਦੇ ਵਿਵਹਾਰ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਜਿਸ ਕਾਰਨ ਵਿਦਿਆਰਥੀ ਹਰ ਖੇਤਰ ਵਿਚ ਅੱਗੇ ਵੱਧ ਰਹੇ ਹਨ। ਇਸ ਸਮੇਂ ਸਕੂਲ ਅਧਿਆਪਕਾਂ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ। ਸਕੂਲ ਅਧਿਆਪਕਾਂ ਨੇ ਕਿਹਾ ਕਿ ਸੋਮਵਾਰ ਦਾ ਦਿਨ ਹਰ ਇਕ ਲਈ ਯਾਦਗਾਰੀ ਦਿਨ ਬਣਿਆ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆ। ਇਸ ਮੌਕੇ ਸਕੂਲ ਅਧਿਆਪਕ ਅਨਿਲ ਕੁਮਾਰ, ਕਮਲ ਢਿੱਲੋਂ, ਪਰਮਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ ਗੁੰਮਟੀ, ਗਗਨਦੀਪ ਕੌਰ, ਜਸ਼ਨਪ੍ਰੀਤ ਕੌਰ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ।