ਹਰਗੋਬਿੰਦ ਸਕੂਲ ’ਚ ਕਰਵਾਇਆ ਇਨਾਮ ਵੰਡ ਸਮਾਗਮ
ਹਰਗੋਬਿੰਦ ਪਬਲਿਕ ਸਕੂਲ ‘ਚ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Mon, 30 Mar 2026 05:25 PM (IST)
Updated Date: Tue, 31 Mar 2026 04:05 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਕੂਲ ਦੇ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ 'ਚ 22ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਦੇ ਉਤਸ਼ਾਹ ਨੇ ਯਾਦਗਰੀ ਬਣਾ ਦਿੱਤਾ। ਸਮਾਗਮ ਦੀ ਪ੍ਰਧਾਨਗੀ ਸਮਰਹਿੱਲ ਪਬਲਿਕ ਸਕੂਲ ਭਾਈਰੂਪਾ ਦੇ ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਤੇ ਚੇਅਰਮੈਨ ਭੂਮੀਪਾਲ ਕਾਂਗੜ ਨੇ ਸਾਂਝੇ ਤੌਰ ’ਤੇ ਕੀਤੀ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਬੀਡੀਓ ਮਨਜੀਤ ਕੁਮਾਰ, ਸੁਖਦੀਪ ਸਿੰਘ, ਛੱਜੂ ਸਿੰਘ ਪੰਚਾਇਤ ਮੈਂਬਰ, ਹਰਪ੍ਰੀਤ ਸਿੰਘ ਮੈਨੇਜਰ ਟਾਟਾ ਮੋਟਰਜ਼ ਮੋਗਾ, ਰਵਿੰਦਰ ਕਪਿਲ, ਡਾ. ਮਨਦੀਪ ਅਤੇ ਦੀਪਕ ਸ਼ਰਮਾ ਬੁਰਜ ਰਾਜਗੜ੍ਹ ਸਰਪੰਚ ਨੇ ਭੂਮਿਕਾ ਨਿਭਾਈ। ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਆਉਣ ਵਾਲੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਪੇਸ਼ ਕੀਤੀ ਗਈ। ਜਿਸ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਰਟੀਫਿਕੇਟ ਦਿੱਤੇ ਗਏ। ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਮਾਪਿਆਂ ਨੇ ਵੀ ਮਾਣ ਮਹਿਸੂਸ ਕੀਤਾ ਤੇ ਤਾੜੀਆਂ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ। ਸਮਾਗਮ ਦੇ ਅੰਤ 'ਚ ਸਕੂਲ ਦੇ ਪ੍ਰਿੰਸੀਪਲ ਨੇ ਸਾਰੇ ਮੁੱਖ ਮਹਿਮਾਨਾਂ, ਮਾਪਿਆਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਕਰਨ ਤੇ ਜੀਵਨ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ’ਤੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।