‘ਆਪ’ ਦੇ ਚਾਰ ਸਾਲ ਪੂਰੇ ਹੋਣ ’ਤੇ ਦੱਸੀਆਂ ਭਲਾਈ ਸਕੀਮਾਂ
ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਤਲਵੰਡੀ ਸਾਬੋ ‘ਚ ਭਰਵੀਂ ਮੀਟਿੰਗ ਕੀਤੀ
Publish Date: Mon, 30 Mar 2026 05:51 PM (IST)
Updated Date: Tue, 31 Mar 2026 04:07 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ : ਤਲਵੰਡੀ ਸਾਬੋ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਹਲਕਾ ਤਲਵੰਡੀ ਸਾਬੋ ਵਿਚ ਇਕ ਭਰਵੀਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਹੇਠ ਤੇ ਹਲਕਾ ਸੰਗਠਨ ਇੰਚਾਰਜ ਚੇਅਰਮੈਨ ਗੁਰਪ੍ਰੀਤ ਕੌਰ ਦੀ ਦੇਖਰੇਖ ਹੇਠ ਕਰਵਾਈ ਗਈ। ਮੀਟਿੰਗ ਵਾਰਡ-1 ਵਿਚ ਕੌਂਸਲਰ ਸਰਬਜੀਤ ਕੌਰ ਅਤੇ ਸੀਨੀਅਰ ਆਪ ਆਗੂ ਬਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਪਾਰਟੀ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਕੌਰ ਨੇ ਹਲਕੇ ਅੰਦਰ ਹੋ ਰਹੇ ਵਿਕਾਸ ਕਾਰਜਾਂ, ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਤੇ ਮਹਿਲਾਵਾਂ ਲਈ ਐਲਾਨੀ ਗਈਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਪਾਰਟੀ ਵਰਕਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਮੀਟਿੰਗ ਦੌਰਾਨ ਵਾਰਡ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਸੀਨੀਅਰ ‘ਆਪ’ ਦੇ ਆਗੂ ਬਲਵਿੰਦਰ ਸਿੰਘ ਗਿੱਲ ਅਤੇ ਉਨ੍ਹਾਂ ਦੀ ਧਰਮ ਪਤਨੀ ਕੌਂਸਲਰ ਸਰਬਜੀਤ ਕੌਰ ਨੇ ਸਮੂਹ ਵਾਰਡ ਨਿਵਾਸੀਆਂ ਦਾ ਧੰਨਵਾਦ ਕੀਤਾ। ਪਾਰਟੀ ਦੀ ਮਜ਼ਬੂਤੀ ਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਉਹ ਭਵਿੱਖ ਵਿਚ ਹੋਰ ਵੀ ਯਤਨਸ਼ੀਲ ਰਹਿਣਗੇ।