ਹਰਬੰਸ ਸਿੰਘ ਮਾਨ ਨੇ ਸੰਭਾਲਿਆ ਥਾਣੇ ਦਾ ਚਾਰਜ
ਹਰਬੰਸ ਸਿੰਘ ਮਾਨ ਨੇ ਥਾਣਾ ਕੋਟਫੱਤਾ ਦਾ ਚਾਰਜ ਸੰਭਾਲਿਆ
Publish Date: Mon, 30 Mar 2026 06:09 PM (IST)
Updated Date: Tue, 31 Mar 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਫੱਤਾ : ਪੁਲਿਸ ਵਿਭਾਗ ਵੱਲੋਂ ਕੀਤੀਆਂ ਪ੍ਰਸ਼ਾਸਨਿਕ ਤਬਦੀਲੀਆਂ ਦੇ ਤਹਿਤ ਹਰਬੰਸ ਸਿੰਘ ਮਾਨ ਨੂੰ ਥਾਣਾ ਕੋਟਫੱਤਾ ਦਾ ਨਵਾਂ ਮੁਖੀ (ਐੱਸਐੱਚਓ) ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਾਨ ਇਸ ਤੋਂ ਪਹਿਲਾਂ ਵੀ ਕਈ ਥਾਣਿਆਂ ਵਿਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸਥਾਨਕ ਵਸਨੀਕਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਹੈ। ਲੋਕਾਂ ਨੇ ਆਸ ਜਤਾਈ ਹੈ ਕਿ ਉਹ ਨਸ਼ਿਆਂ ਵਰਗੀਆਂ ਸਮੱਸਿਆਵਾਂ ’ਤੇ ਸਖ਼ਤ ਕਾਰਵਾਈ ਕਰਨਗੇ। ਐਸਐਚਓ ਹਰਬੰਸ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਲਾਕੇ ਵਿਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖੀ ਜਾ ਸਕੇ।