ਸੜਕ ਹਾਦਸੇ ’ਚ 4 ਜ਼ਖ਼ਮੀ
ਸੜਕ ਹਾਦਸੇ ’ਚ 4 ਜ਼ਖ਼ਮੀ
Publish Date: Tue, 31 Mar 2026 04:35 PM (IST)
Updated Date: Wed, 01 Apr 2026 04:02 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ਵਿਚ ਵੱਖ ਵੱਖ ਸੜਕ ਹਾਦਸਿਆਂ ’ਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜੀਟੀ ਰੋਡ ’ਤੇ ਪੁਖਰਾਜ ਸਿਨੇਮਾ ਨੇੜੇ ਬਾਈਕ ਸਵਾਰ ਦੋ ਨੌਜਵਾਨ ਡਿਵਾਇਡਰ ਨਾਲ ਟਕਰਾ ਗਏ, ਜਿਸ ਨਾਲ ਦੋਵੇ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਬਠਿੰਡਾ ਅਤੇ ਸਤਵੀਰ ਸਿੰਘ ਵਾਸੀ ਡਬਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪ੍ਰਤਾਪ ਨਗਰ ਨੇੜੇ ਇਕ ਔਰਤ ਆਪਣੇ ਘਰ ’ਚ ਡਿੱਗ ਕੇ ਜ਼ਖ਼ਮੀ ਹੋ ਗਈ। ਸੂਚਨਾ ਮਿਲਣ ’ਤੇ ਸਮਾਜਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਮੌਕੇ ’ਤੇ ਪਹੁੰਚ ਤੇ ਜ਼ਖ਼ਮੀ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਸੁਨੀਤਾ ਸ਼ਰਮਾ ਵਜੋਂ ਹੋਈ। ਇਸੇ ਤਰ੍ਹਾਂ ਸੰਤਪੁਰਾ ਰੋਡ ਨੇੜੇ ਇਕ ਬਾਈਕ ਚਾਲਕ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਉਕਤ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਬਿੰਦਰ ਸਿੰਘ ਵਾਸੀ ਬਲਰਾਜ ਸਿੰਘ ਨਗਰ ਵਜੋਂ ਹੋਈ।