ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਤਿੰਨ ਪਿਓ-ਪੁੱਤਰਾਂ ਖ਼ਿਲਾਫ਼ ਕੇਸ
ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਤਿੰਨ ਪਿਓ ਪੁੱਤਰਾਂ ਖਿਲਾਫ ਕੇਸ ਦਰਜ
Publish Date: Tue, 31 Mar 2026 04:37 PM (IST)
Updated Date: Wed, 01 Apr 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਕਾਂਗਰਸੀ ਆਗੂ ਸਵ. ਸੁਖਰਾਜ ਸਿੰਘ ਨੱਤ ਦੇ ਪੁੱਤਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਤਿੰਨ ਪਿਓ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਪਰਮਿੰਦਰ ਕੌਰ ਪਤਨੀ ਸਵਰਗਵਾਸੀ ਸੁਖਰਾਜ ਸਿੰਘ ਨੱਤ ਵਾਸੀ ਗਣਪਤੀ ਇਨਕਲੇਵ ਬਠਿੰਡਾ ਦੇ ਬਿਆਨਾਂ ’ਤੇ ਅਮਲ ਵਿੱਚ ਲਿਆਂਦੀ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਪੀੜਤ ਨੇ ਦੱਸਿਆ ਕਿ ਭਰਤ ਮਿੱਤਲ, ਪ੍ਰਤੀਕ ਮਿੱਤਲ ਅਤੇ ਉਨ੍ਹਾਂ ਦੇ ਪਿਤਾ ਬਿੰਦਰ ਪਾਲ ਮਿੱਤਲ ਵਾਸੀ ਚੰਡੀਗੜ੍ਹ ਜੀਰਕਪੁਰ ਵਿੱਚ ਫਲੈਟ ਬਣਾ ਕੇ ਵੇਚਣ ਦਾ ਕੰਮ ਕਰਦੇ ਹਨ। ਪੀੜਤ ਨੇ ਦੱਸਿਆ ਕਿ ਉਸ ਦੇ ਪੁੱਤਰ ਦਵਿੰਦਰ ਪਾਲ ਸਿੰਘ ਨੇ 55 ਲੱਖ ਰੁਪਏ ਮੁਲਜਮਾਂ ਨੂੰ ਵਿਆਜ ’ਤੇ ਦਿੱਤੇ ਸਨ, ਪਰ ਜਦੋਂ ਉਸ ਨੇ ਆਪਣੇ ਰੁਪਏ ਵਾਪਸ ਮੰਗੇ ਤਾਂ ਉਨ੍ਹਾਂ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਦੁਖੀ ਹੋ ਕੇ ਉਸ ਦੇ ਪੁੱਤਰ ਦਵਿੰਦਰ ਪਾਲ ਸਿੰਘ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਥਾਣਾ ਕੈਨਾਲ ਕਾਲੋਨੀ ਦੇ ਸਬ ਇੰਸਪੈਕਟਰ ਜਗਸੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤੇ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ। ਜ਼ਿਕਰਯੋਗ ਹੈ ਕਿ ਮ੍ਰਿਤਕ ਵਕੀਲ ਦਵਿੰਦਰ ਨੱਤ ਨੇ ਆਪਣੇ ਵੀਡੀਓ ਤੇ ਸੁਸਾਇਡ ਨੋਟ ਵਿੱਚ ਖੁਲਾਸਾ ਕੀਤਾ ਕਿ ਮੋਹਾਲੀ-ਜ਼ੀਰਕਪੁਰ ਦੇ ਬਿਲਡਰ ਬਿੰਦਰਪਾਲ ਮਿੱਤਲ, ਉਸਦਾ ਪੁੱਤਰ ਪ੍ਰਤੀਕ ਮਿੱਤਲ ਅਤੇ ਭਰਤ ਮਿੱਤਲ ਨੇ ਉਨ੍ਹਾਂ ਤੋਂ ਵੱਡੀ ਰਕਮ ਲਈ ਸੀ, ਜਿਹੜੀ ਹੁਣ ਵਾਪਸ ਨਹੀਂ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਆਪਣੇ ਲਗਭਗ ਸਾਢੇ 5 ਕਰੋੜ ਰੁਪਏ ਬਕਾਇਆ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਤੋਂ ਵੀ 6-7 ਕਰੋੜ ਰੁਪਏ ਉਸ ਫਰਮ ਵਿੱਚ ਨਿਵੇਸ਼ ਕਰਵਾਏ ਸਨ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਉਨ੍ਹਾਂ ਨੇ ਕਿਹਾ, “ਮੇਰੇ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ। ਮੈਂ ਆਪਣੀ ਪੂਰੀ ਜ਼ਿੰਦਗੀ ਦੀ ਕਮਾਈ, ਪਿਤਾ ਦੀ ਜ਼ਮੀਨ ਵੇਚ ਕੇ ਆਏ ਪੈਸੇ, ਬੀਮੇ ਦੀ ਰਕਮ ਅਤੇ ਘਰ ਦੀ ਬੱਚਤ ਤਕ ਉਨ੍ਹਾਂ ਬਿਲਡਰਾਂ ਨੂੰ ਦੇ ਦਿੱਤੀ, ਪਰ ਹੁਣ ਉਹ ਪੈਸੇ ਵਾਪਸ ਕਰਨ ਤੋਂ ਮੁਕਰ ਰਹੇ ਹਨ।