ਬੇਹੋਸ਼ ਪਏ ਦੋ ਨੌਜਵਾਨਾਂ ਨੂੰ ਪਹੁੰਚਾਇਆ ਹਸਪਤਾਲ
ਗੰਭੀਰ ਹਾਲਤ ’ਚ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ
Publish Date: Tue, 31 Mar 2026 04:46 PM (IST)
Updated Date: Wed, 01 Apr 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਰੇਲਵੇ ਸਟੇਸ਼ਨ ਨੇੜੇ ਪਰਸ ਰਾਮ ਨਗਰ ਓਵਰਬ੍ਰਿਜ ਹੇਠਾਂ ਵਾਸ਼ਿੰਗ ਲਾਈਨਾਂ ਵਿਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ’ਚ ਮਿਲਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੂੰ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਇਸੇ ਤਰ੍ਹਾਂ ਮੇਲਾ ਰਾਮ ਰੋਡ ‘ਤੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ। ਸੂਚਨਾ ਮਿਲਣ ‘ਤੇ ਸਹਾਰਾ ਟੀਮ ਦੇ ਮੈਂਬਰ ਨੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਵਿਅਕਤੀ ਦੀ ਪਛਾਣ ਵਿਜੈ ਕੁਮਾਰ ਵਜੋਂ ਹੋਈ ਹੈ।