ਨਵ-ਨਿਯੁਕਤ ਕਮਿਸ਼ਨਰ ਦਾ ਕੀਤਾ ਸਵਾਗਤ
ਨਗਰ ਨਿਗਮ ਦੇ ਨਵ ਨਿਯੁਕਤ ਕਮਿਸ਼ਨਰ ਦਾ ਕੀਤਾ ਸਵਾਗਤ
Publish Date: Tue, 31 Mar 2026 05:09 PM (IST)
Updated Date: Wed, 01 Apr 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੀਸੀਐੱਸ ਅਧਿਕਾਰੀ ਲਵਜੀਤ ਨੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸਿਆਸੀ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਸੂਬਾ ਸਕੱਤਰ ਕਿਸਾਨ ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਕਲਸੀ ਨੂੰ ਮੁਬਾਰਕਬਾਦ ਦਿੱਤੀ ਗਈ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ ਸੂਬਾ ਮੀਤ ਪ੍ਰਧਾਨ ਯੂਥ ਵਿੰਗ ਆਪ ਨੇ ਵੀ ਉਨ੍ਹਾਂ ਦੇ ਸਵਾਗਤ ਕੀਤਾ। ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਉਮੀਦ ਜਤਾਈ ਕਿ ਮੈਡਮ ਲਵਜੀਤ ਕਲਸੀ ਆਪਣੀ ਪ੍ਰਸ਼ਾਸਕੀ ਸਮਝ ਅਤੇ ਤਜਰਬੇ ਨਾਲ ਨਿਗਮ ਦੇ ਕੰਮ-ਕਾਜ ਨੂੰ ਹੋਰ ਸੁਧਾਰਨਗੇ। ਇਸ ਦੇ ਨਾਲ ਹੀ ਕਲਸੀ ਵੱਲੋਂ ਵੀ ਸੰਕੇਤ ਦਿੱਤਾ ਗਿਆ ਕਿ ਉਹ ਸ਼ਹਿਰ ਦੇ ਵਿਕਾਸ ਲਈ ਨਵੀਆਂ ਯੋਜਨਾਵਾਂ ਤਿਆਰ ਕਰਨ ‘ਤੇ ਜ਼ੋਰ ਦੇਣਗੇ। ਸ਼ਹਿਰ ਵਿੱਚ ਸਫ਼ਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਉਣ, ਬੁਨਿਆਦੀ ਢਾਂਚੇ ਨੂੰ ਅਧੁਨਿਕ ਬਣਾਉਣ ਅਤੇ ਲੋਕ ਸਹੂਲਤਾਂ ਵਿੱਚ ਸੁਧਾਰ ਲਈ ਵਿਸ਼ੇਸ਼ ਪਲਾਨ ਤਿਆਰ ਕੀਤੇ ਜਾਣਗੇ। ਵਰਨਣਯੋਗ ਹੈ ਕਿ ਮੈਡਮ ਲਵਜੀਤ ਕਲਸੀ ਪਹਿਲਾਂ ਵੀ ਬਠਿੰਡਾ ਵਿੱਚ ਵੱਖ-ਵੱਖ ਅਹੁੱਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ। ਇਸ ਕਰਕੇ ਉਹ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਲੋੜਾਂ ਨਾਲ ਭਲੀਭਾਂਤੀ ਜਾਣੂ ਹਨ। ਬਠਿੰਡਾ ਸ਼ਹਿਰ ਨਾਲ ਉਨ੍ਹਾਂ ਦਾ ਗਹਿਰਾ ਨਾਤਾ ਵੀ ਮੰਨਿਆ ਜਾਂਦਾ ਹੈ, ਜਿਸ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਕਲਸੀ ਤੋਂ ਕਾਫ਼ੀ ਉਮੀਦਾਂ ਹਨ ਕਿ ਉਹ ਨਗਰ ਨਿਗਮ ਵਿੱਚ ਪਾਰਦਰਸ਼ਤਾ ਲਿਆਉਣ ਦੇ ਨਾਲ-ਨਾਲ ਨਵੀਆਂ ਵਿਕਾਸ ਯੋਜਨਾਵਾਂ ਰਾਹੀਂ ਬਠਿੰਡਾ ਨੂੰ ਹੋਰ ਸੁੰਦਰ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।