ਹਸਪਤਾਲ ’ਚ ਗਰਭਵਤੀ ਔਰਤਾਂ ਨੂੰ ਸੰਤੁਲਿਤ ਖ਼ੁਰਾਕ ਭੇਟ
ਮਹੇਸ਼ਵਰੀ ਹਸਪਤਾਲ ਵਿਚ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡਿਆ
Publish Date: Tue, 31 Mar 2026 05:58 PM (IST)
Updated Date: Wed, 01 Apr 2026 04:07 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਮਹੇਸ਼ਵਰੀ ਹਸਪਤਾਲ ਵਿਚ ਡਾ. ਰਵੀ ਕਾਂਤ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸ੍ਰੀ ਰਾਮ ਹੈਲਥ ਸੁਸਾਇਟੀ (ਰਜਿ.) ਵੱਲੋਂ 30 ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਵੰਡਿਆ ਗਿਆ। ਇਸ ਮੌਕੇ ਡਾ. ਰਵੀ ਕਾਂਤ ਨੇ ਗਰਭ ਅਵਸਥਾ ਦੌਰਾਨ ਸਹੀ ਪੋਸ਼ਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੌਸ਼ਟਿਕ ਆਹਾਰ ਮਾਂ ਅਤੇ ਬੱਚੇ ਦੋਹਾਂ ਦੀ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਹੈ। ਸ੍ਰੀ ਰਾਮ ਹੈਲਥ ਸੁਸਾਇਟੀ (ਰਜਿ.) ਵੱਲੋਂ ਕੀਤਾ ਗਿਆ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ। ਇਸ ਤਰ੍ਹਾਂ ਦੀਆਂ ਸੇਵਾਵਾਂ ਮਨੁੱਖਤਾ ਲਈ ਪ੍ਰੇਰਣਾ ਬਣਦੀਆਂ ਹਨ ਅਤੇ ਸਾਨੂੰ ਵੀ ਅਜਿਹੇ ਭਲਾਈ ਦੇ ਕੰਮਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੀਆਂ ਹਨ।