ਟੋਪ ਰੈਂਕਰ ਸਕੂਲ ’ਚ ਕਰਵਾਈ ਗ੍ਰੈਜੂਏਸ਼ਨ ਸੈਰੇਮਨੀ
ਟੋਪ ਰੈਂਕਰ ਇੰਟਰਨੈਸ਼ਨਲ ਸਕੂਲ ਵਿਚ ਗ੍ਰੈਜੂਏਸ਼ਨ ਸੈਰੇਮਨੀ ਮਨਾਈ
Publish Date: Tue, 31 Mar 2026 06:06 PM (IST)
Updated Date: Wed, 01 Apr 2026 04:07 AM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ, ਨਥਾਣਾ : ਟੋਪ ਰੈਂਕਰ ਇੰਟਰਨੈਸ਼ਨਲ ਸਕੂਲ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਸ਼ਾਨੋ ਸੌਕਤ ਨਾਲ ਮਨਾਈ ਗਈ। ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਬੱਚਿਆਂ ਵੱਲੋਂ ਦਿੱਤੀਆਂ ਪੇਸ਼ਕਾਰੀਆਂ ਦਾ ਆਨੰਦ ਮਾਣਿਆ। ਇਸ ਪ੍ਰੋਗਰਾਮ ਦੌਰਾਨ ਨੰਨ੍ਹੇ ਮੁੰਨ੍ਹੇ ਬੱਚਿਆਂ ਵੱਲੋਂ ਵੱਖ-ਵੱਖ ਸਰਗਰਮੀਆਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਦਰਜੀਤ ਕੌਰ ਬਰਾੜ ਨੇ ਮਾਪਿਆਂ ਨੂੰ ਪਹਿਲੀ ਕਲਾਸ ਦੇ ਸਿਲੇਬਸ ਵਿਚ ਸ਼ਾਮਲ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਅਗਲੇ ਪੱਧਰ ਲਈ ਤਿਆਰੀ ਬਾਰੇ ਚਰਚਾ ਕੀਤੀ ਗਈ। ਸਮਾਗਮ ਦੇ ਅੰਤ ਵਿਚ ਬੱਚਿਆਂ ਨੂੰ ਸਲਾਨਾ ਨਤੀਜੇ ਘੋਸ਼ਿਤ ਕੀਤੇ ਗਏ ਤੇ ਗ੍ਰੈਜੂਏਸ਼ਨ ਸਰਟੀਫਿਕੇਟ ਵੰਡੇ ਗਏ। ਸਕੂਲ ਚੇਅਰਮੈਨ ਪਰਮਿੰਦਰ ਸ਼ਰਮਾ ਨੇ ਮਾਪਿਆਂ ਨੂੰ ਸਕੂਲ ਦੀਆਂ ਭਵਿੱਖ ਵਿਚ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ ਤੇ ਬੱਚਿਆਂ ਨੂੰ ਫੋਨ ਦੀ ਵਰਤੋਂ ਘੱਟ ਕਰਨ ਲਈ ਪ੍ਰੇਰਿਆ।