ਚੇਅਰਮੈਨ ਭੱਲਾ ਨੇ ‘ਆਪ’ ਦੀ ਸਰਕਾਰ ਦੇ ਕੰਮਾਂ ਬਾਰੇ ਦੱਸਿਆ
ਅਕਾਲੀਆ ਖੁਰਦ ‘ਚ ਆਮ ਆਦਮੀ ਪਾਰਟੀ
Publish Date: Tue, 31 Mar 2026 06:10 PM (IST)
Updated Date: Wed, 01 Apr 2026 04:08 AM (IST)

-ਅਕਾਲੀਆ ਖੁਰਦ ’ਚ ‘ਆਪ’ ਸਾਡੀ ਪਾਰਟੀ ਦੇ ਗੂੰਜੇ ਨਾਅਰੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ ਮੰਡੀ ਪਿੰਡ ਅਕਾਲੀਆ ਖੁਰਦ ਵਿਚ ਆਮ ਆਦਮੀ ਪਾਰਟੀ ਵੱਲੋਂ ਇਕ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਦੀ ਅਗਵਾਈ ਕੀਤੀ ਗਈ। ਇਸ ਦੌਰਾਨ “ਆਮ ਆਦਮੀ ਪਾਰਟੀ ਸਾਡੀ ਪਾਰਟੀ” ਦੇ ਨਾਅਰੇ ਗੂੰਜਦੇ ਰਹੇ। ਇਸ ਮੌਕੇ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਹਿੱਸਾ ਲਿਆ ਅਤੇ ਪਾਰਟੀ ਦੀਆਂ ਨੀਤੀਆਂ ‘ਤੇ ਆਪਣਾ ਭਰੋਸਾ ਜਤਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਤਿੰਦਰ ਭੱਲਾ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਥੋੜ੍ਹੇ ਸਮੇਂ ਵਿਚ ਹੀ ਅਜਿਹੇ ਇਤਿਹਾਸਕ ਫੈਸਲੇ ਕੀਤੇ ਹਨ, ਜੋ ਪਿਛਲੇ ਪੰਜਾਹ ਸਾਲਾਂ ਦੌਰਾਨ ਵੱਖ-ਵੱਖ ਸਰਕਾਰਾਂ ਵੀ ਨਹੀਂ ਕਰ ਸਕੀਆਂ। ਉਨ੍ਹਾਂ ਦੱਸਿਆ ਕਿ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਦੀ ਸਥਿਤੀ ਨੂੰ ਸੁਧਾਰਣ ਲਈ ਆਧੁਨਿਕ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ “ਸਕੂਲ ਆਫ ਐਮੀਨੈਂਸ” ਵਰਗੇ ਪ੍ਰੋਜੈਕਟਾਂ ਰਾਹੀਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨਾਲ ਬੱਚਿਆਂ ਦਾ ਭਵਿੱਖ ਮਜ਼ਬੂਤ ਹੋ ਰਿਹਾ ਹੈ। ਸਿਹਤ ਖੇਤਰ ਵਿੱਚ ਕੀਤੇ ਗਏ ਕਦਮਾਂ ਬਾਰੇ ਗੱਲ ਕਰਦਿਆਂ ਜਤਿੰਦਰ ਭੱਲਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਅਤੇ ਗੁਣਵੱਤਾ ਵਾਲੀ ਸਿਹਤ ਸੇਵਾ ਮਿਲ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਯੋਜਨਾ ਰਾਹੀਂ ਲੋਕਾਂ ਨੂੰ ਇਲਾਜ ਦੇ ਖਰਚ ਤੋਂ ਵੱਡੀ ਰਾਹਤ ਮਿਲੀ ਹੈ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਹੁਣ ਤਕ ਹਜ਼ਾਰਾਂ ਲੋਕ ਹੈਲਥ ਕਾਰਡ ਰਾਹੀ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਨੀਤੀ ਜ਼ੀਰੋ ਟੋਲਰੈਂਸ ਦੀ ਹੈ ਅਤੇ ਇਸ ਮਾਮਲੇ ਵਿੱਚ ਕੜੇ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਕਈ ਸੁਧਾਰ ਕੀਤੇ ਗਏ ਹਨ, ਜਿਸ ਨਾਲ ਲੋਕਾਂ ਦਾ ਭਰੋਸਾ ਵਧਿਆ ਹੈ। ਵਿਕਾਸ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਬਾਰੇ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕਈ ਵੱਡੇ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ, ਜਿਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਪੰਜਾਬ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲ ਰਹੀ ਹੈ। ਭੱਲਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁਧ ਅਤੇ ਗੈਂਗਸਟਰਾਂ ’ਤੇ ਵਾਰ ਮੁਹਿੰਮ ਦੇ ਸਾਰਥਕ ਨਤੀਜੇ ਮਿਲੇ ਹਨ। ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਸਰਕਾਰ ਦੀਆਂ ਉਪਲਬਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਬਲਜਿੰਦਰ ਕੌਰ ਹਲਕਾ ਸੰਗਠਨ ਇੰਚਾਰਜ਼, ਹੈਪੀ ਸਿੰਘ, ਗੁਰਜੀਤ ਸਿੰਘ, ਹਰਮਿੰਦਰ ਸਿੰਘ, ਸੁਖਜਿੰਦਰ ਸਿੰਘ, ਕਾਲਾ ਸਿੰਘ ਅਤੇ ਬਲੌਰ ਸਿੰਘ ਹਾਜ਼ਰ ਸਨ।