ਪਾਬੰਦੀਸ਼ੁਦਾ ਪਦਾਰਥਾਂ ਸਮੇਤ 7 ਵਿਅਕਤੀ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਸੱਤ ਵਿਅਕਤੀ ਗ੍ਰਿਫਤਾਰ
Publish Date: Wed, 01 Apr 2026 04:33 PM (IST)
Updated Date: Thu, 02 Apr 2026 04:02 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸੱਤ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 46 ਗ੍ਰਾਮ ਹੈਰੋਇਨ, 200 ਨਸ਼ੀਲੇ ਕੈਪਸੂਲ ਅਤੇ ਭਾਰੀ ਮਾਤਰਾ ਸ਼ਰਾਬ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਸਰਹਿੰਦ ਨਹਿਰ ਦੀ ਪਟੜੀ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਮੁਨੀਸ਼ ਕੁਮਾਰ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ। ਸੀਆਈਏ ਸਟਾਫ ਦੋ ਦੀ ਟੀਮ ਨੇ ਪਿੰਡ ਨਰੂਆਣਾ ਦੀ ਦਾਣਾ ਮੰਡੀ ਨੇੜੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 33 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਸਿਕੰਦਰ ਸਿੰਘ ਵਾਸੀ ਪਿੰਡ ਪੰਜਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਸੀਆਈਏ ਸਟਾਫ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਅਨੁਸਾਰ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ। ਇਸੇ ਤਰ੍ਹਾਂ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਮਹਿਮਾ ਸਰਜਾ ਨੇੜੇ ਕਾਰਵਾਈ ਕਰਦਿਆਂ ਜਸਵਿੰਦਰ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਨੂੰ ਖਾਸਾ ਸੰਤਰਾ 156 ਬੋਤਲਾਂ, ਪੰਜਾਬ ਰਾਣੋ ਸੌਫੀ 168 ਬੋਤਲਾਂ, ਹੀਰ ਸੌਂਫੀ ਹਰਿਆਣਾ ਮਾਰਕਾ 36 ਬੋਤਲਾਂ ਬਰਾਮਦ ਕੀਤੀਆਂ। ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੇਸੀ ਸ਼ਰਾਬ ਦੇ 30 ਡੱਬੇ ਭਾਵ 360 ਬੋਤਲਾਂ ਮੁਲਜਮ ਕੋਲੋਂ ਬਰਾਮਦ ਕਰਕੇ ਉਸ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਛਾਪੇਮਾਰੀ ਕਰਦਿਆਂ ਆਕਾਸ਼ ਦੀਪ ਸਿੰਘ ਵਾਸੀ ਭਗਤਾ ਭਾਈਕਾ ਤੇ ਬਹਾਦਰ ਸਿੰਘ ਵਾਸੀ ਦਿਆਲਪੁਰਾ ਭਾਈਕਾ ਨੂੰ 200 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਸ਼ਹਿਰ ਦੀ ਅਨਾਜ ਮੰਡੀ ਵਿੱਚ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਗੁਰੂ ਨਾਨਕਪੁਰਾ ਮਹਲਾ ਰਾਮਪੁਰਾ ਮੰਡੀ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜਮ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤੇ ਹਨ।