ਕੁੱਟਮਾਰ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਚਾਰ ਖਿਲਾਫ ਕੇਸ ਦਰਜ
Publish Date: Wed, 01 Apr 2026 04:34 PM (IST)
Updated Date: Thu, 02 Apr 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੀਪਕ ਕੁਮਾਰ ਵਾਸੀ ਪੀਰਖਾਨਾ ਮੌੜ ਮੰਡੀ ਨੇ ਦੱਸਿਆ ਕਿ ਰਾਮ, ਪੰਮੀ, ਬਿਮਲਾ ਰਾਣੀ ਨੇੜੇ ਪੀਰਖਾਨਾ ਵਾਸੀ ਮੌੜ ਮੰਡੀ ਨੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਤਿੰਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ। ਇਸ ਤਰ੍ਹਾਂ ਥਾਣਾ ਨੰਦਗੜ੍ਹ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਬਲਵਿੰਦਰ ਸਿੰਘ ਵਾਸੀ ਪਿੰਡ ਝੁੰਬਾ ਨੇ ਦੱਸਿਆ ਕਿ ਉਹ ਆਪਣੇ ਪਿੰਡ ਦੇ ਬੱਸ ਅੱਡੇ ਉੱਪਰ ਖੜਾ ਸੀ ਕਿ ਬਲਵਿੰਦਰ ਸਿੰਘ ਬਿੰਦਾ ਨੇ ਉਸਦੀ ਕੁੱਟਮਾਰ ਕੀਤੀ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜਮ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ।