ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇ ਮੁਆਵਜ਼ਾ : ਆਗੂ
ਗੜੇਮਾਰੀ ਨਾਲ ਫ਼ਸਲ ਹੋਏ ਨੁਕਸਾਨ ਦਾ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ ਸਰਕਾਰ: ਆਗੂ
Publish Date: Wed, 01 Apr 2026 04:59 PM (IST)
Updated Date: Thu, 02 Apr 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪਿਛਲੇ ਦਿਨਾਂ ਦੌਰਾਨ ਮਾਲਵਾ ਖੇਤਰ ਅੰਦਰ ਮੀਂਹ, ਗੜੇਮਾਰੀ ਤੇ ਝੱਖੜ ਕਾਰਨ ਤਬਾਹ ਹੋਈ ਕਣਕ ਦੀ ਫਸਲ ਦਾ ਬੀਕੇਯੂ ਧਨੇਰ ਨੇ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਅੱਜ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਿੰਦਰ ਸਿੰਘ ਕੋਟਲੀ, ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ ਭਰ ਵਿੱਚ ਮੀਂਹ ਤੇ ਗੜੇ ਮਾਰੀ ਲਗਾਤਾਰ ਹੋ ਰਹੀ ਹੈ, ਜਿਸ ਨਾਲ ਕਣਕ ਦੀ ਖੜੀ ਫਸਲ ਦਾ ਬਹੁਤ ਵੱਡਾ ਨੁਕਸਾਨ ਹੋ ਚੁੱਕਿਆ ਹੈ। ਇਸ ਨਾਲ ਪੰਜਾਬ ਦੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਰਕਾਰ ਫੌਰੀ ਕਣਕ ਦੇ ਹੋਏ ਫਸਲ ਦੀ ਨੁਕਸਾਨ ਦੀ ਫੌਰੀ ਰਿਪੋਰਟ ਤਿਆਰ ਕਰੇ ਤੇ ਕਿਸਾਨਾਂ ਨੂੰ ਨੁਕਸਾਨ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਪ੍ਰਬੰਧ ਕਰੇ। ਸੂਬਾ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ ਨੇ ਕਿਹਾ ਹੈ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਬਹੁਤ ਜਿਆਦਾ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਇਸ ਵਕਤ ਬਾਂਹ ਫੜਨ ਦੀ ਲੋੜ ਹੈ। ਨੁਕਸਾਨ ਦਾ ਘੱਟ ਤੋਂ ਘੱਟ ਮੁਆਵਜਾ 50 ਹਜਾਰ ਪ੍ਰਤੀ ਏਕੜ ਸਰਕਾਰ ਨੂੰ ਦੇਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਕਰ ਲਈ ਜਥੇਬੰਦੀ ਨੂੰ ਮਜਬੂਰ ਹੋਵੇਗੀ। ਪ੍ਰਧਾਨ ਬਿੰਦਰ ਸਿੰਘ ਕੋਟਲੀ ਨੇ ਕਿਹਾ ਕੇ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਅੱਜ ਤਕ ਕੋਈ ਫ਼ਸਲਾਂ ਦੇ ਬਣਦਾ ਮੁਆਵਜਾ ਨਹੀਂ ਦੇ ਸਕੀ। ਇਸ ਗੱਲ ਤੋਂ ਸਪਸ਼ਟ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਪੱਖ ਦੀ ਸਰਕਾਰ ਨਹੀਂ ਹੈ। ਸਿਰਫ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਪਿਛਲੀਆਂ ਸਰਕਾਰਾਂ ਕਿਸਾਨਾਂ ਨੂੰ ਹੋਏ ਫਸਲ ਦੇ ਨੁਕਸਾਨ ਦਾ ਮੁਆਵਜਾ ਤਾਂ ਦਿੰਦੀਆਂ ਸਨ, ਪਰ ਮੌਜੂਦਾ ਸਰਕਾਰ ਤਾਂ ਬਿਲਕੁਲ ਚੁੱਪ ਧਾਰੀ ਬੈਠੀ ਹੈ।