ਗੁਰਮੇਲ ਕੌਰ ਨੂੰ ਸੇਵਾਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ
ਸਿਵਲ ਸਰਜਨ ਦਫ਼ਤਰ ਵਿਖੇ ਰਿਟਾਇਰ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ
Publish Date: Wed, 01 Apr 2026 05:31 PM (IST)
Updated Date: Thu, 02 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਬਤੌਰ ਸੀਨੀਅਰ ਸਹਾਇਕ ਗੁਰਮੇਲ ਕੌਰ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਆਪਣੀ ਨੌਕਰੀ ਵਿਚ ਵਧੀਆ ਸੇਵਾਵਾਂ ਦੇਣ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਗਏ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਗੁਰਮੇਲ ਕੌਰ ਨੇ ਲਗਭਗ 23 ਸਾਲ ਤਕ ਸਿਹਤ ਵਿਭਾਗ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਨੇ ਆਪਣੀ ਡਿਊਟੀ ਦੌਰਾਨ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ, ਜਿਸ ਕਰਕੇ ਉਹ ਬੇਦਾਗ ਇਸ ਦਫ਼ਤਰ ਤੋਂ ਰਿਟਾਇਰ ਹੋ ਕੇ ਜਾ ਰਹੇ ਹਨ ਜੋ ਕਿ ਵਧਾਈ ਦੇ ਪਾਤਰ ਹਨ । ਇਸ ਮੌਕੇ ਮੌਜੂਦ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਅਤੇ ਸਮੂਹ ਸਟਾਫ਼ ਵੱਲੋਂ ਰਿਟਾਇਰ ਹੋਏ ਕਰਮਚਾਰੀ ਗੁਰਮੇਲ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।