ਸੁਚਾਰੂ ਢੰਗ ਨਾਲ ਹੋ ਰਹੀ ਪੈਟਰੋਲ-ਡੀਜ਼ਲ ਦੀ ਸਪਲਾਈ : ਡੀਸੀ
ਪੈਟਰੋਲ-ਡੀਜ਼ਲ ਦੀ ਸਪਲਾਈ ਸੁਚਾਰੂ, ਘਾਟ ਦੀ ਕੋਈ ਸਥਿਤੀ ਨਹੀਂ: ਡਿਪਟੀ ਕਮਿਸ਼ਨਰ
Publish Date: Wed, 01 Apr 2026 07:12 PM (IST)
Updated Date: Thu, 02 Apr 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਾਟ ਦੀ ਸਥਿਤੀ ਨਹੀਂ ਹੈ। ਜ਼ਿਲ੍ਹੇ ਦੀਆਂ ਕੁੱਲ 39 ਗੈਸ ਏਜੰਸੀਆ ਪਾਸੋਂ ਕਰੀਬ 5 ਲੱਖ ਖਪਤਕਾਰਾਂ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਗੈਸ ਭਰਵਾਈ ਗਈ ਹੈ ਅਤੇ ਗੈਸ ਸਬੰਧੀ ਜ਼ਿਲ੍ਹੇ ਭਰ ਵਿਚ ਪੂਰੀ ਮਾਤਰਾ ਵਿੱਚ ਸਪਲਾਈ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਨੂੰ ਲਗਾਤਾਰ ਮਾਨੀਟਰ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਪੈਟਰੋਲ ਪੰਪਾਂ ਦੀ ਸਪਲਾਈ ਲਗਭਗ 80 ਫੀਸਦੀ ਤਕ ਪਹੁੰਚ ਚੁੱਕੀ ਹੈ। ਅਗਲੇ ਕੁਝ ਦਿਨਾਂ ਵਿੱਚ ਸਪਲਾਈ ਪੂਰੀ ਤਰ੍ਹਾਂ ਸਧਾਰਨ ਹੋਣ ਦੀ ਸੰਭਾਵਨਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਰ ਵਿੱਚ ਲਗਭਗ 60 ਫੀਸਦੀ ਪੀਐਨਜੀ ਪਾਇਪਲਾਈਨ ਪੈ ਚੁੱਕੀ ਹੈ। ਇਸ ਸਬੰਧਤ ਏਜੰਸੀਆਂ ਨਾਲ ਲਗਾਤਾਰ ਸਹਿਯੋਗ ਕੀਤਾ ਜਾ ਰਿਹਾ ਹੈ।