ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ।
Publish Date: Thu, 02 Apr 2026 04:24 PM (IST)
Updated Date: Thu, 02 Apr 2026 04:25 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟਫੱਤਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੀ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸਮੀਰ ਵਿਖੇ ਨਵੇਂ ਸੈਸ਼ਨ 2026-27 ਨੂੰ ਮੁੱਖ ਰੱਖਦਿਆਂ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸੰਗੀਤ ਅਧਿਆਪਕ ਨਰਦੀਪ ਸਿੰਘ ਦੀ ਅਗਵਾਈ ਵਿੱਚ ਸ਼ਬਦ ਕੀਰਤਨ ਕੀਤਾ ਗਿਆ। ਇਸ ਸਮੇਂ ਮਾਪਿਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ। ਸਮੂਹ ਸਟਾਫ, ਵਿਦਿਆਰਥੀ ਅਤੇ ਮਾਪੇ ਹਾਜ਼ਰ ਹੋਏ। ਧਾਰਮਿਕ ਸਿੱਖਿਆ ਅਧਿਆਪਕ ਡਾ. ਸਿਮਰਜੀਤ ਕੌਰ ਦੁਆਰਾ ਸਟੇਜ ਸੰਚਾਲਣ ਕਰਦਿਆਂ ਪਾਠ ਦੀ ਸਮੁੱਚੀ ਜਿੰਮੇਵਾਰੀ ਨਿਭਾਈ ਗਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।