ਭਾਜਪਾ ਵੱਲੋਂ ਐੱਸਸੀ ਵਿੰਗ ਦੇ ਅਹੁਦੇਦਾਰ ਨਿਯੁਕਤ
ਭਾਜਪਾ ਵੱਲੋਂ ਐਸਸੀ ਵਿੰਗ ਦੇ ਅਹੁਦੇਦਾਰ ਨਿਯੁਕਤ, ਗੁਰਪ੍ਰੀਤ ਮਲੂਕਾ ਨੇ ਅਹੁਦੇਦਾਰਾਂ ਦਾ ਸਨਮਾਨ ਕੀਤਾ
Publish Date: Thu, 02 Apr 2026 04:31 PM (IST)
Updated Date: Thu, 02 Apr 2026 04:34 PM (IST)

- ਗੁਰਪ੍ਰੀਤ ਮਲੂਕਾ ਨੇ ਅਹੁਦੇਦਾਰਾਂ ਦਾ ਕੀਤਾ ਸਨਮਾਨ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਦੇ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਪਾਰਟੀ ਨੂੰ ਪੇਂਡੂ ਖੇਤਰ ਵਿਚ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾਂ ਵਿਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਦੇ ਸਥਾਨਕ ਦਫ਼ਤਰ ਵਿਚ ਗੁਰਪ੍ਰੀਤ ਸਿੰਘ ਮਲੂਕਾ ਅਤੇ ਭਾਜਪਾ ਜ਼ਿਲ੍ਹਾ ਬਠਿੰਡਾ ਐੱਸਸੀ ਮੋਰਚਾ ਦੇ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ ਵੱਲੋਂ ਪਾਰਟੀ ਦੇ ਐੱਸਸੀ ਮੋਰਚੇ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ। ਮਲੂਕਾ ਵੱਲੋਂ ਜਾਰੀ ਐੱਸਸੀ ਮੋਰਚੇ ਦੀ ਸੂਚੀ ਅਨੁਸਾਰ ਨਾਜਰ ਸਿੰਘ ਨੂੰ ਜਨਰਲ ਸਕੱਤਰ, ਬੂਟਾ ਖਾਨ ਨੂੰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਮੀਤ ਪ੍ਰਧਾਨ, ਪ੍ਰੇਮ ਸਿੰਘ ਮੀਤ ਪ੍ਰਧਾਨ, ਜਗਜੀਵਨ ਸਿੰਘ ਸਕੱਤਰ, ਬੀਰ ਵਾਲਾ ਸਿੰਘ ਸਕੱਤਰ, ਨਿਰਮਲ ਸਿੰਘ ਸਕੱਤਰ, ਜੰਟਾ ਸਿੰਘ ਸਕੱਤਰ, ਸਵਰਨ ਸਿੰਘ ਖਜਾਨਚੀ, ਰਿੰਕੂ ਬਾਬਾ, ਹਰਨੀਤ ਸਿੰਘ, ਰੇਸ਼ਮ ਸਿੰਘ, ਸੁਖਪਾਲ ਸਿੰਘ, ਜਸਵਿੰਦਰ ਸਿੰਘ, ਕਿਰਨਾ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਕਮੇਟੀ ਮੇਂਬਰ ਨਿਯੁਕਤ ਕੀਤਾ ਹੈ। ਮਲੂਕਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਮਲੂਕਾ ਨੇ ਭਾਜਪਾ ਇੱਕੋ ਇਕ ਅਜਿਹੀ ਪਾਰਟੀ ਹੈ, ਜਿਸ ਵਿਚ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਦੇ ਹਨ ਅਤੇ ਪਾਰਟੀ ਵਿਚ ਇਕ ਸਧਾਰਨ ਵਰਕਰ ਜਥੇਬੰਦੀ ਅਤੇ ਸਰਕਾਰ ਵਿਚ ਵੱਡੇ ਤੋਂ ਵੱਡੇ ਅਹੁਦੇ ਤਕ ਪਹੁੰਚ ਸਕਦਾ ਹੈ। ਮਲੂਕਾ ਨੇ ਦਾਅਵਾ ਕੀਤਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਨੇ ਸੂਬੇ ਦੀ ਸਿਆਸੀ ਹਵਾ ਬਦਲ ਦਿੱਤੀ ਹੈ ਪੰਜਾਬ ਦੇ ਲੋਕ ਭਾਜਪਾ ਨੂੰ ਉਚਿੱਤ ਬਦਲ ਵਜੋਂ ਵੇਖ ਰਹੇ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ, ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ, ਕਿਸਾਨ ਮੋਰਚਾ ਪ੍ਰਧਾਨ ਬੂਟਾ ਭਾਈਰੂਪਾ, ਮਹਿਲਾ ਮੋਰਚਾ ਪ੍ਰਧਾਨ ਸੁੱਖਵਿੰਦਰ ਕੌਰ ਸ਼ੇਰਗੜ੍ਹ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਭੁੱਚੋ, ਜਨਰਲ ਸਕੱਤਰ ਚੰਦਨ ਕਾਂਤ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।