ਬੀਬੀ ਮਲੂਕਾ ਦੀਆਂ ਮੀਟਿੰਗਾਂ ਤੇਜ਼, ਭਾਜਪਾ ਵਰਕਰਾਂ ’ਚ ਭਰਿਆ ਨਵਾਂ ਜੋਸ਼
ਬੀਬੀ ਪਰਮਪਾਲ ਕੌਰ ਮਲੂਕਾ ਦੀਆਂ ਮੀਟਿੰਗਾਂ ਤੇਜ, ਭਾਜਪਾ ਵਰਕਰਾਂ ’ਚ ਭਰਿਆ ਨਵਾਂ ਜੋਸ਼
Publish Date: Thu, 02 Apr 2026 04:38 PM (IST)
Updated Date: Thu, 02 Apr 2026 04:40 PM (IST)

- ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ’ਚ ਲਗਾਤਾਰ ਮੀਟਿੰਗਾਂ ਕਰ ਕੇ ਪਾਰਟੀ ਸਰਗਰਮੀਆਂ ਬਾਰੇ ਕੀਤਾ ਜਾਗਰੂਕ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਭਾਜਪਾ ਲੋਕ ਸਭਾ ਬਠਿੰਡਾ ਦੀ ਇੰਚਾਰਜ ਬੀਬੀ ਪਰਮਪਾਲ ਕੌਰ ਮਲੂਕਾ ਵੱਲੋਂ ਪਿਛਲੇ ਕਈ ਦਿਨਾਂ ਤੋਂ ਹਲਕਾ ਤਲਵੰਡੀ ਸਾਬੋ ਅੰਦਰ ਲਗਾਤਾਰ ਭਾਜਪਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋ ਰਹੀਆਂ ਇਨ੍ਹਾਂ ਮੀਟਿੰਗਾਂ ਨਾਲ ਇਲਾਕੇ ਦਾ ਸਿਆਸੀ ਮਾਹੌਲ ਕਾਫੀ ਗਰਮਾ ਗਿਆ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਬੀਬੀ ਪਰਮਪਾਲ ਕੌਰ ਮਲੂਕਾ ਵੱਲੋਂ ਪਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਅਤੇ ਨੀਤੀਆਂ ਬਾਰੇ ਲੋਕਾਂ ਅਤੇ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਵਰਕਰਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਮਿਹਨਤ ਅਤੇ ਇਕਜੁੱਟਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਬੀਬੀ ਮਲੂਕਾ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਅੰਦਰ ਹਰ ਖੇਤਰ ਵਿੱਚ ਮਜ਼ਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਭਲਾਈ ਲਈ ਕੋਈ ਵੀ ਕੰਮ ਅਧੂਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਅੰਦਰ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲੈ ਕੇ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਬਠਿੰਡਾ ਦਿਹਾਤੀ ਸਕੱਤਰ ਅਮਨ ਕਾਂਤ ਚੱਠਾ, ਜ਼ਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਸੁਖਵਿੰਦਰ ਪਾਲ ਕੌਰ, ਕੋਹਲੀ ਚੱਠਾ, ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ।