ਜਿੱਤ ਦੀ ਖੁਸ਼ੀ ’ਚ ਅਕਾਲੀ ਵਰਕਰਾਂ ਨੇ ਵੰਡੇ ਲੱਡੂ
ਜਿੱਤ ਦੀ ਖੁਸ਼ੀ 'ਚ ਅਕਾਲੀ ਵਰਕਰਾਂ ਨੇ ਸਲਾਬਤਪੁਰਾ 'ਚ ਲੱਡੂ ਵੰਡੇ
Publish Date: Thu, 02 Apr 2026 04:41 PM (IST)
Updated Date: Thu, 02 Apr 2026 04:43 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਬਲਾਕ ਸੰਮਤੀ ਫੂਲ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਜਿੱਤ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਇਸ ਜਿੱਤ ਨੂੰ ਲੈ ਕੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਸਲਾਬਤਪੁਰਾ ਵਿਖੇ ਵੀ ਅਕਾਲੀ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਵਰਕਰਾਂ ਨੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਅਤੇ ਪਾਰਟੀ ਦੀ ਜਿੱਤ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੱਤਾ। ਵਰਕਰਾਂ ਨੇ ਕਿਹਾ ਕਿ ਇਹ ਜਿੱਤ ਸ਼੍ਰੋਮਣੀ ਅਕਾਲੀ ਦਲ ਦੀ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਰਹਿਣ ਦਾ ਨਤੀਜਾ ਹੈ।
ਉਨ੍ਹਾਂ ਦੱਸਿਆ ਕਿ ਪਾਰਟੀ ਹਮੇਸ਼ਾਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਜਾਰੀ ਰੱਖੀ ਜਾਵੇਗੀ। ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਇਲਾਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨ। ਇਸ ਮੌਕੇ ਜੀਤ ਸਿੰਘ ਸਲਾਬਤਪੁਰਾ ਸਾਬਕਾ ਸਰਪੰਚ, ਹਰਜੀਤ ਸਿੰਘ ਬੱਬੂ, ਗੁਰਚਰਨ ਸਿੰਘ ਚਰਨਾ, ਰੁਪਿੰਦਰ ਸਿੰਘ ਮੈਂਬਰ, ਗੁਰਸੇਵਕ ਸਿੰਘ, ਨਿਰਮਲ ਸਿੰਘ, ਨਿੰਮਾ ਧਾਲੀਵਾਲ, ਦਲਬੀਰ ਸਿੰਘ, ਪਰਮਿੰਦਰ ਸਿੰਘ, ਗੁਰਲਾਲ ਸਿੰਘ, ਸੇਵਾ ਸਿੰਘ, ਹਰਨੇਕ ਸਿੰਘ, ਕੁੱਕੂ ਸਿੰਘ, ਨਛੱਤਰ ਸਿੰਘ, ਬਿੰਦਰ ਸਿੰਘ ਪ੍ਰਧਾਨ, ਲਖਵੀਰ ਸਿੰਘ ਸਮੇਤ ਹੋਰ ਕਈ ਅਕਾਲੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।