ਬੀਬੀ ਮਲੂਕਾ ਨੇ ਬੁੰਗਾ ਮਸਤੂਆਣਾ ਸਾਹਿਬ ’ਚ ਟੇਕਿਆ ਮੱਥਾ
ਬੀਬੀ ਪਰਮਪਾਲ ਕੌਰ ਮਲੂਕਾ ਨੇ ਬੁੰਗਾ ਮਸਤੂਆਣਾ ਸਾਹਿਬ ਵਿਖੇ ਟੇਕਿਆ ਮੱਥਾ,
Publish Date: Thu, 02 Apr 2026 05:10 PM (IST)
Updated Date: Thu, 02 Apr 2026 05:13 PM (IST)

- ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਭਾਜਪਾ ਦੇ ਲੋਕ ਸਭਾ ਹਲਕਾ ਬਠਿੰਡਾ ਦੀ ਇੰਚਾਰਜ ਬੀਬੀ ਪਰਮਪਾਲ ਕੌਰ ਮਲੂਕਾ ਨੇ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਕਾਕਾ ਸਿੰਘ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਾਬਾ ਜੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੁਲਾਕਾਤ ਦੌਰਾਨ ਬੀਬੀ ਪਰਮਪਾਲ ਕੌਰ ਮਲੂਕਾ ਅਤੇ ਬਾਬਾ ਕਾਕਾ ਸਿੰਘ ਜੀ ਵਿਚਕਾਰ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਨਾਲ ਜੁੜੇ ਮਸਲਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਹਮੇਸ਼ਾ ਹੀ ਸੰਤਾਂ-ਮਹਾਪੁਰਸ਼ਾਂ ਦੀ ਅਗਵਾਈ ਹੇਠ ਅੱਗੇ ਵਧਦੀ ਰਹੀ ਹੈ ਅਤੇ ਅਜਿਹੇ ਆਸ਼ੀਰਵਾਦ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦਾ ਮਾਹੌਲ ਬਣਿਆ ਰਹੇ, ਇਸ ਲਈ ਸਾਰਿਆਂ ਨੂੰ ਮਿਲ ਕੇ ਕੋਸ਼ਿਸ਼ਾਂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਿਰਫ਼ ਆਸਥਾ ਦੇ ਕੇਂਦਰ ਹੀ ਨਹੀਂ, ਸਗੋਂ ਸਮਾਜ ਨੂੰ ਜੋੜਨ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦੇਣ ਵਾਲੇ ਪਵਿੱਤਰ ਮੰਚ ਵੀ ਹਨ। ਇਸ ਮੌਕੇ ਬਾਬਾ ਕਾਕਾ ਸਿੰਘ ਵੱਲੋਂ ਬੀਬੀ ਪਰਮਪਾਲ ਕੌਰ ਮਲੂਕਾ ਨੂੰ ਸਰੋਪਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਨਾਲ ਹੀ ਗੁਰਦੁਆਰਾ ਸਾਹਿਬ ਪਹੁੰਚਣ ’ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਦੌਰਾਨ ਉਨਾਂ ਨਾਲ ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਪਾਲ ਕੌਰ, ਅਮਨਕਾਂਤ ਚੱਠਾ ਜਿਲਾ ਸਕੱਤਰ ਬਠਿੰਡਾ ਦਿਹਾਤੀ, ਇਕਬਾਲ ਸਿੰਘ ਸੀਂਗੋ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਭਾਜਪਾ ਵਰਕਰ ਹਾਜ਼ਰ ਸਨ।