ਜ਼ਖ਼ਮੀ ਨੇ ਹਸਪਤਾਲ ’ਚ ਤੋੜਿਆ ਦਮ
ਜ਼ਖਮੀ ਨੇ ਹਸਪਤਾਲ ’ਚ ਤੋੜਿਆ ਦਮ
Publish Date: Thu, 02 Apr 2026 05:36 PM (IST)
Updated Date: Thu, 02 Apr 2026 05:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਬਠਿੰਡਾ ਦੇ ਸੰਤਪੁਰਾ ਰੋਡ ’ਤੇ ਜ਼ਖ਼ਮੀ ਹਾਲਤ ਵਿੱਚ ਸੜਕ ’ਤੇ ਪਏ ਇੱਕ ਨੌਜਵਾਨ ਨੂੰ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਵੱਲੋਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਿਕ ਜ਼ਖ਼ਮੀ ਨੌਜਵਾਨ ਨੇ ਆਪਣਾ ਨਾਮ ਪਵਨ ਕੁਮਾਰ (26) ਪੁੱਤਰ ਪੰਤ ਕੁਮਾਰ ਵਾਸੀ ਗੋਪਾਲ ਨਗਰ ਦੱਸਿਆ ਸੀ। ਉਨ੍ਹਾਂ ਦੱਸਿਆ ਕਿ ਉਹ ਮਜ਼ਦੂਰੀ ਕਰਨ ਗਿਆ ਹੋਇਆ ਸੀ, ਜਿੱਥੇ ਉਹ ਸੀੜੀਆਂ ਤੋਂ ਡਿੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਲਗਭਗ ਦੋ ਘੰਟੇ ਬਾਅਦ ਉਸ ਦੀ ਮੌਤ ਹੋ ਗਈ। ਖ਼ਬਰ ਲਿਖੇ ਜਾਣ ਤਕ ਉਸ ਦੇ ਪਰਿਵਾਰਕ ਮੈਂਬਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਅਤੇ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।