ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ, ਐਕਟਿਵਾ ਸਵਾਰ ਗੰਭੀਰ ਜ਼ਖ਼ਮੀ
ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ, ਐਕਟਿਵਾ ਸਵਾਰ ਗੰਭੀਰ ਜ਼ਖਮੀ
Publish Date: Thu, 02 Apr 2026 05:37 PM (IST)
Updated Date: Thu, 02 Apr 2026 05:40 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਅਮਰੀਕ ਸਿੰਘ ਰੋਡ ’ਤੇ ਬੀਤੀ ਰਾਤ ਕਰੀਬ 10 ਵਜੇ ਐਕਟਿਵਾ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਐਕਟਿਵਾ ਸਵਾਰ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਹਾਦਸੇ ਦੀ ਸੂਚਨਾ ਸਹਾਰਾ ਮੁੱਖ ਦਫ਼ਤਰ ਨੂੰ ਮਿਲਣ ਉਪਰੰਤ ਸਾਹਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗੋਇਲ ਤੁਰੰਤ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ। ਉੱਥੇ ਐਕਟਿਵਾ ਸਵਾਰ ਗੰਭੀਰ ਹਾਲਤ ਵਿੱਚ ਸੜਕ ‘ਤੇ ਪਿਆ ਮਿਲਿਆ। ਟੀਮ ਵੱਲੋਂ ਤੁਰੰਤ ਜ਼ਖਮੀ ਨੂੰ ਉੱਥੋਂ ਉਠਾ ਕੇ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ। ਜ਼ਖਮੀ ਐਕਟਿਵਾ ਸਵਾਰ ਦੀ ਪਛਾਣ ਅਨੂਪ ਪੁੱਤਰ ਬਾਬੂਰਾਮ ਵਾਸੀ ਅਮਰੀਕ ਸਿੰਘ ਰੋਡ ਵਜੋਂ ਹੋਈ ਹੈ। ਹਾਦਸੇ ਦੇ ਕਾਰਨਾਂ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸੜਕ ‘ਤੇ ਵਧ ਰਹੇ ਹਾਦਸਿਆਂ ਨੂੰ ਰੋਕਣ ਲਈ ਢੰਗ ਦੇ ਪ੍ਰਬੰਧ ਕੀਤੇ ਜਾਣ।