ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਛਿੰਦਾ
ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਜਸਵਿੰਦਰ ਸਿੰਘ ਛਿੰਦਾ
Publish Date: Thu, 02 Apr 2026 05:47 PM (IST)
Updated Date: Thu, 02 Apr 2026 05:49 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਮ ਆਦਮੀ ਪਾਰਟੀ ਦੇ ਹਲਕਾ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਜਸਵਿੰਦਰ ਸਿੰਘ ਛਿੰਦਾ ਵੱਲੋਂ ਹਾਲ ਹੀ ਵਿੱਚ ਗੜੇਮਾਰੀ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰਭਾਵਿਤ ਫਸਲਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ, ਜਿਸ ਨਾਲ ਉਹ ਚਿੰਤਤ ਹਨ। ਜਸਵਿੰਦਰ ਸਿੰਘ ਛਿੰਦਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਨੁਕਸਾਨ ਦਾ ਜਾਇਜ਼ਾ ਲੈ ਕੇ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਤਿਆਰ ਕਰ ਕੇ ਸਰਕਾਰ ਤਕ ਭੇਜੀ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਦਿੱਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।