ਨਸ਼ੀਲੇ ਪਦਾਰਥਾਂ ਸਮੇਤ ਅੱਠ ਵਿਅਕਤੀ ਗ੍ਰਿਫ਼ਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਅੱਠ ਵਿਅਕਤੀ ਗ੍ਰਿਫਤਾਰ
Publish Date: Thu, 02 Apr 2026 05:53 PM (IST)
Updated Date: Thu, 02 Apr 2026 05:55 PM (IST)

- 24.44 ਗ੍ਰਾਮ ਹੈਰੋਇਨ ਤੇ 40 ਕੈਪਸੂਲ ਬਰਾਮਦ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਅੱਠ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਜੋਰਪੁਰ ਰੋਮਾਣਾ ਤੋਂ ਕਰਮਜੀਤ ਸਿੰਘ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਚਾਉਕੇ ਤੋਂ ਤਿੰਨ ਵਿਅਕਤੀਆਂ ਨੂੰ ਸੱਤ ਗ੍ਰਾਮ ਹੈਰਇਨ ਸਮੇਤ ਫੜਿਆ ਹੈ, ਜਿਨ੍ਹਾਂ ਦੀ ਪਛਾਣ ਜਗਮੀਤ ਸਿੰਘ, ਕੁਲਵਿੰਦਰ ਸਿੰਘ ਅਤੇ ਪੱਪੂ ਸਿੰਘ ਵਾਸੀ ਪਿੰਡ ਖੋਖਰ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਕੋਟ ਫੱਤਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਸੁਖਜਿੰਦਰ ਸਿੰਘ ਵਾਸੀ ਕੋਟਸ਼ਮੀਰ ਨੂੰ 5.2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਅਤੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪਿੰਡ ਕੌਰੇਆਣਾ ਵਿੱਚ ਛਾਪੇਮਾਰੀ ਕਰਦਿਆਂ ਰਣਜੀਤ ਸਿੰਘ ਨੂੰ 40 ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਪਿੰਡ ਭਾਗੀ ਬਾਂਦਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10.20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਜਸਕਰਨ ਸਿੰਘ ਅਤੇ ਗੁਰਵਿੰਦਰ ਸਿੰਘ ਵਾਸੀ ਪਿੰਡ ਭੁੱਚੋ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ।