1.70 ਲੱਖ ਦੀ ਨਕਦੀ ਚੋਰੀ ਕਰਨ ਵਾਲੇ ਦੋ ਗ੍ਰਿਫ਼ਤਾਰ
1 ਲੱਖ 70 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਨ ਵਾਲੇ ਦੋ ਗ੍ਰਿਫਤਾਰ
Publish Date: Thu, 02 Apr 2026 05:56 PM (IST)
Updated Date: Thu, 02 Apr 2026 05:58 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਗੌਰਵ ਸੇਤੀਆ ਵਾਸੀ ਗੋਪਾਲ ਨਗਰ ਬਠਿੰਡਾ ਨੇ ਦੱਸਿਆ ਕਿ ਉਸ ਨੇ ਆਪਣਾ ਪੈਸਿਆਂ ਵਾਲਾ ਬੈਗ ਛੋਟੇ ਹਾਥੀ ਵਿੱਚ ਰੱਖਿਆ ਸੀ, ਜਿਸ ਵਿੱਚ ਇਕ ਲੱਖ 70 ਹਜ਼ਾਰ ਰੁਪਏ ਦੀ ਨਕਦੀ ਸੀ। ਪੀੜਤ ਨੇ ਦੱਸਿਆ ਕਿ ਬੈਗ ਨੂੰ ਜਤਿੰਦਰ ਕੁਮਾਰ ਅਤੇ ਗੁਰਤੇਜ ਸਿੰਘ ਵਾਸੀਆਨ ਗੋਪਾਲ ਨਗਰ ਬਠਿੰਡਾ ਚੋਰੀ ਕਰ ਕੇ ਲੈ ਗਏ। ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।