ਭਾਜਪਾ ’ਤੇ ਲੋਕਾਂ ਦਾ ਭਰੋਸਾ ਦਿਨੋਂ-ਦਿਨ ਵੱਧ ਰਿਹਾ : ਚੱਠਾ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਵਿਕਾਸ ਲਈ ਵੱਡੇ ਕਦਮ, ਲੋਕਾਂ ਦਾ ਭਰੋਸਾ ਦਿਨੋਂ ਦਿਨ ਵੱਧ ਰਿਹਾ - ਅਮਨ ਚੱਠਾ
Publish Date: Thu, 02 Apr 2026 06:54 PM (IST)
Updated Date: Thu, 02 Apr 2026 06:58 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਇਤਿਹਾਸਕ ਫੈਸਲਿਆਂ ਕਾਰਨ ਆਮ ਜਨਤਾ ਵਿੱਚ ਭਾਜਪਾ ਪ੍ਰਤੀ ਭਰੋਸਾ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਕੇਂਦਰ ਸਰਕਾਰ ਦੀ ਅਗਵਾਈ ਵਿੱਚ ਦੇਸ਼ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸੈੱਟ ਕੀਤੇ ਗਏ ਹਨ, ਜਿਸ ਦਾ ਸਿੱਧਾ ਲਾਭ ਪੰਜਾਬ ਦੇ ਲੋਕਾਂ ਨੂੰ ਵੀ ਮਿਲ ਰਿਹਾ ਹੈ। ਜ਼ਿਲ੍ਹਾ ਬਠਿੰਡਾ ਦੇ ਭਾਜਪਾ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ, ਨੌਜਵਾਨਾਂ ਅਤੇ ਵਪਾਰੀਆਂ ਲਈ ਕਈ ਲਾਹੇਵੰਦ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਿੱਚ ਕਮੀ ਕਰ ਕੇ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਇੰਫਰਾਸਟ੍ਰਕਚਰ, ਰੁਜ਼ਗਾਰ ਅਤੇ ਸੁਰੱਖਿਆ ਦੇ ਖੇਤਰਾਂ ਵਿੱਚ ਭਾਜਪਾ ਸਰਕਾਰ ਲਗਾਤਾਰ ਮਜ਼ਬੂਤ ਕਦਮ ਚੁੱਕ ਰਹੀ ਹੈ। ਜ਼ਿਲ੍ਹਾ ਬਠਿੰਡਾ ਸਕੱਤਰ ਦਿਹਾਤੀ ਅਮਨ ਚੱਠਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ ਅਤੇ ਸਥਿਰਤਾ ਲਈ ਭਾਜਪਾ ਵੱਲ ਦੇਖ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਨ ਦੀ ਸੰਭਾਵਨਾ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਏਕਤਾ, ਸੁਰੱਖਿਆ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ।