ਆਂਗਨਵਾੜੀ ਸੈਂਟਰਾਂ ਲਈ ਖ਼ਰੀਦੇ ਫੋਨ ਰੂਰਲ ਵਿਭਾਗ ਨੂੰ ਦੇਣ ਦਾ ਵਿਰੋਧ
ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ
Publish Date: Fri, 03 Apr 2026 05:09 PM (IST)
Updated Date: Sat, 04 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਅੱਜ ਇੱਥੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਬਲਵੀਰ ਕੌਰ ਲਹਿਰੀ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਨਵਾੜੀ ਪੋਸ਼ਣ ਅਭਿਆਨ ਦੇ ਅਧੀਨ ਆਂਗਣਵਾੜੀ ਸੈਂਟਰਾਂ ਵਿੱਚ ਦੇਣ ਲਈ ਖਰੀਦੇ ਸਨ ਉਹ ਫੋਨ ਹੁਣ ਸਰਵੇ ਕਰਨ ਲਈ ਰੂਰਲ ਡਿਵੈਲਪਮੈਂਟ ਮਹਿਕਮੇ ਨੂੰ ਦਿੱਤੇ ਜਾ ਰਹੇ ਹਨ, ਉਹਨਾਂ ਨੇ ਕਿਹਾ ਕਿ ਸਰਕਾਰ ਜੋ 13 ਅਪ੍ਰੈਲ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਸ਼ੁਰੂ ਕਰ ਰਹੀ ਹੈ ਉਸ ਵਿੱਚ ਜੋ ਫਾਰਮ ਆਂਗਨਵਾੜੀ ਵਰਕਰਾਂ ਨੂੰ ਆਪਣੇ ਫੋਨਾਂ ਤੋਂ ਭਰਨ ਲਈ ਕਿਹਾ ਜਾ ਰਿਹਾ ਹੈ, ਉਹ ਆਂਗਨਵਾੜੀ ਵਰਕਰ ਆਪਣੇ ਪਰਸਨਲ ਫੋਨਾਂ ਤੋਂ ਨਹੀਂ ਭਰਨਗੀਆਂ, ਜੇਕਰ ਸਰਕਾਰ ਆਂਗਨਵਾੜੀ ਵਰਕਰਾਂ ਨੂੰ ਸਮਾਰਟ ਫੋਨ ਦੇਵੇਗੀ ਜੋ ਪੋਸ਼ਨ ਅਭਿਆਨ ਦੇ ਅੰਡਰ ਉਹਨਾਂ ਲਈ ਖਰੀਦੇ ਗਏ ਹਨ, ਤਾਂ ਹੀ ਇਹ ਯੋਜਨਾ ਦੇ ਫਾਰਮ ਭਰੇ ਜਾਣਗੇ, ਉਹਨਾਂ ਨੇ ਮੰਗ ਕੀਤੀ ਕਿ ਇਹਨਾਂ ਫਾਰਮਾਂ ਨੂੰ ਅਪਲੋਡ ਕਰਨ ਲਈ ਘੱਟੋ ਘੱਟ 100 ਰੁਪਏ ਪ੍ਰਤੀ ਫਾਰਮ ਆਗਣਵਾੜੀ ਵਰਕਰ ਨੂੰ ਦਿੱਤਾ ਜਾਵੇ। ਸਰਕਾਰ ਨੇ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ ਪਰ ਕੰਮ ਕਰਨ ਬਦਲੇ ਵੀ ਮਾਣ ਭੱਤਾ ਨਹੀਂ ਦਿੰਦੇ ਜੋ ਬਹੁਤ ਹੀ ਦੁੱਖ ਦੀ ਗੱਲ ਹੈ।