ਟਰਾਂਸਫਾਰਮਰ ’ਚੋਂ ਤੇਲ ਚੋਰੀ ਕਰਨ ਵਾਲੇ 3 ਕਾਬੂ
ਟਰਾਂਸਫਾਰਮਰ ’ਚੋਂ ਤੇਲ ਚੋਰੀ ਕਰਨ ਵਾਲੇ ਤਿੰਨ ਗ੍ਰਿਫਤਾਰ
Publish Date: Fri, 03 Apr 2026 05:09 PM (IST)
Updated Date: Sat, 04 Apr 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਭਗਤਾ ਭਾਈਕਾ ਪੁਲਿਸ ਨੇ ਖੇਤਾਂ ਵਿੱਚ ਲੱਗੇ ਮੋਟਰਾਂ ਦੇ ਟਰਾਂਸਫਾਰਮਰਾਂ ਨਾਲ ਛੇੜਛਾੜ ਕਰਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਤੇ ਤੇਲ ਚੋਰੀ ਕਰਨ ਦੇ ਮਾਮਲੇ ’ਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਪਿੰਡ ਬੁਰਜ ਰਾਜਗੜ੍ਹ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਲਵਪ੍ਰੀਤ ਸਿੰਘ ਤੇ ਹਰਜੀਤ ਸਿੰਘ (ਦੋਵੇਂ ਪਿੰਡ ਅਲਕੜਾ ਦੇ ਰਹਿਣ ਵਾਲੇ) ਅਤੇ ਜਸਦੀਪ ਸਿੰਘ ਪਿੰਡ ਖੋਟੇ, ਜ਼ਿਲ੍ਹਾ ਮੋਗਾ ਨੇ ਰਾਤ ਦੇ ਸਮੇਂ ਉਸਦੇ ਅਤੇ ਰਾਜਵਿੰਦਰ ਸਿੰਘ ਦੇ ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਨੂੰ ਨੁਕਸਾਨ ਪਹੁੰਚਾਇਆ ਤੇ ਉਸ ਵਿੱਚੋਂ ਤੇਲ ਚੋਰੀ ਕਰ ਲਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।