ਕ੍ਰਿਸ਼ਨ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ
ਟੂਰਨਾਮੈਂਟ ਵਿੱਚ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕੀਤੀ ਸ਼ਿਰਕਤ
Publish Date: Fri, 03 Apr 2026 06:14 PM (IST)
Updated Date: Sat, 04 Apr 2026 04:08 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਹਲਕਾ ਤਲਵੰਡੀ ਸਾਬੋ ਦੇ ਪਿੰਡ ਸ਼ੇਰਗੜ੍ਹ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦੌਰਾਨ ਪੀਪੀਸੀ ਡੈਲੀਗੇਟ, ਤਲਵੰਡੀ ਸਾਬੋ ਦੇ ਬਲਾਕ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਭਾਗੀਵਾਂਦਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ੇਰਗੜ੍ਹ ਦੇ ਨੌਜਵਾਨਾਂ ਵੱਲੋਂ ਕਰਵਾਇਆ ਜਾ ਰਿਹਾ ਇਹ ਟੂਰਨਾਮੈਂਟ ਇਕ ਸ਼ਲਾਘਾਯੋਗ ਅਤੇ ਪ੍ਰੇਰਣਾਦਾਇਕ ਉਪਰਾਲਾ ਹੈ, ਜੋ ਹੋਰ ਪਿੰਡਾਂ ਅਤੇ ਸ਼ਹਿਰਾਂ ਲਈ ਵੀ ਇੱਕ ਚੰਗਾ ਸੁਨੇਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਹਰ ਪਿੰਡ ਅਤੇ ਹਰ ਸ਼ਹਿਰ ਵਿੱਚ ਹੋਣੇ ਬਹੁਤ ਜ਼ਰੂਰੀ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇੱਕ ਸਹੀ ਦਿਸ਼ਾ ਮਿਲ ਸਕੇ ਤੇ ਉਹ ਆਪਣੀ ਊਰਜਾ ਨੂੰ ਚੰਗੇ ਕੰਮਾਂ ਵਿੱਚ ਲਗਾ ਸਕਣ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਨੌਜਵਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ ਅਤੇ ਜਿੰਨੀ ਵੀ ਸੰਭਵ ਸਹਾਇਤਾ ਹੋ ਸਕੀ, ਉਹ ਹਰ ਵੇਲੇ ਕਰਨ ਲਈ ਤਿਆਰ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਖੇਡ ਮੈਦਾਨਾਂ ਵਿੱਚ ਸਰਗਰਮ ਨੌਜਵਾਨ ਹੀ ਭਵਿੱਖ ਦੇ ਮਜ਼ਬੂਤ ਸਮਾਜ ਦੀ ਨੀਂਹ ਹੁੰਦੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਨੌਜਵਾਨਾਂ ਦੀ ਭਲਾਈ ਅਤੇ ਖੇਡਾਂ ਦੇ ਪ੍ਰਚਾਰ ਲਈ ਉਹ ਹਮੇਸ਼ਾ ਵਚਨਬੱਧ ਰਹਿਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਖਿਡਾਰੀਆਂ ਤੇ ਨੌਜਵਾਨਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਰਾਮਾ ਕੁਮਾਰ ਸਰਪੰਚ, ਬਲਵਿੰਦਰ ਸਿੰਘ ਨਸੀਬਪੁਰਾ, ਦਰਸ਼ਨ ਸਿੰਘ ਤਲਵੰਡੀ ਸਾਬੋ, ਬਲਜੀਤ ਸਿੰਘ ਭਾਗੀਵਾਂਦਰ, ਮਨਪ੍ਰੀਤ ਸਿੰਘ ਤਲਵੰਡੀ ਸਾਬੋ, ਗੁਰਪ੍ਰੀਤ ਸਿੰਘ ਲਹਿਰੀ, ਬਾਬੂ ਰਾਮ ਭਾਗੀਵਾਂਦਰ, ਗੁਰਤੇਜ ਸਿੰਘ ਅਤੇ ਵਿਕਾਸ ਸ਼ਰਮਾ ਤਲਵੰਡੀ ਸਾਬੋ ਵੀ ਹਾਜ਼ਰ ਸਨ।”