ਦਿਆਲਪੁਰਾ ਮਿਰਜ਼ਾ 'ਚ ਅਕਾਲੀ ਦਲ ਵਾਰਿਸ ਪੰਜਾਬ ਦੀ ਹੋਈ ਮੀਟਿੰਗ
ਦਿਆਲਪੁਰਾ ਮਿਰਜ਼ਾ 'ਚ ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਹੋਈ
Publish Date: Fri, 03 Apr 2026 06:23 PM (IST)
Updated Date: Sat, 04 Apr 2026 04:08 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਤੇ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 14 ਅਪਰੈਲ ਨੂੰ ਵਿਸਾਖੀ ਮੌਕੇ ਕੀਤੀ ਜਾ ਰਹੀ ਪੰਥਕ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ। ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਬਾਬਾ ਸਤਨਾਮ ਸਿੰਘ ਦਿਆਲਪੁਰਾ ਨੇ ਜ਼ਿਲ੍ਹਾ ਬਠਿੰਡਾ ਦੇ ਸਰਗਰਮ ਵਰਕਰਾਂ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣ ’ਤੇ ਭਾਈ ਤਰਸੇਮ ਸਿੰਘ ਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤ ਨੂੰ ਵਿਸਾਖੀ 'ਤੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਵੱਡੀ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਰਾਜਵਿੰਦਰ ਸਿੰਘ ਦਿਆਲਪੁਰਾ, ਬਾਬਾ ਲੱਛਾ ਸਿੰਘ ਦਿਆਲਪੁਰਾ ਭਾਈਕਾ, ਅੰਮ੍ਰਿਤਪਾਲ ਸਿੰਘ ਜਲਾਲ, ਬਲੌਰ ਸਿੰਘ, ਲਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਦਿਆਲਪੁਰਾ, ਸੁਰਿੰਦਰ ਸਿੰਘ ਨਥਾਣਾ, ਮੋਹਤਮ ਸਿੰਘ ਕਲਿਆਣ, ਕੁਲਦੀਪ ਸਿੰਘ ਦੀਪਾ, ਮੱਖਣ ਸਿੰਘ, ਕਾਲਾ ਸਿੰਘ ਦਿਆਲਪੁਰਾ, ਸੁਖਜੀਵਨ ਸਿੰਘ ਸੁੱਖਾ, ਰਸਵਿੰਦਰ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ।